ਸ੍ਰੀਨਗਰ, 30 ਅਕਤੂਬਰ
ਨੈਸ਼ਨਲ ਕਾਨਫਰੰਸ (ਐੱਨਸੀ) ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨੇ ਪਾਰਟੀ ਪ੍ਰਧਾਨ ਫਾਰੂਕ ਅਬਦੁੱਲ੍ਹਾ ਨੂੰ ਮਿਲਾਦ-ਉਨ-ਨਬੀ ਦੇ ਮੌਕੇ ’ਤੇ ਨਮਾਜ਼ ਅਦਾ ਕਰਨ ਲਈ ਇਥੇ ਹਜ਼ਰਤਬਾਲ ਦਰਗਾਹ ’ਤੇ ਨਹੀਂ ਜਾਣ ਦਿੱਤਾ ਗਿਆ। ਅਧਿਕਾਰੀਆਂ ਨੇ ਉਨ੍ਹਾਂ ਨੂੰ ਘਰ ਤੋਂ ਬਾਹਰ ਨਹੀਂ ਆਉਣ ਦਿੱਤਾ।