ਜੰਮੂ ਕਸ਼ਮੀਰ ਤੋਂ ਬਾਹਰਲਿਆਂ ਨੂੰ ਵੋਟ ਦੇ ਅਧਿਕਾਰ ਖ਼ਿਲਾਫ਼ ਫਾਰੂਕ ਅਬਦੁੱਲਾ ਨੇ 22 ਨੂੰ ਸਰਬ ਪਾਰਟੀ ਮੀਟਿੰਗ ਸੱਦੀ : The Tribune India

ਜੰਮੂ ਕਸ਼ਮੀਰ ਤੋਂ ਬਾਹਰਲਿਆਂ ਨੂੰ ਵੋਟ ਦੇ ਅਧਿਕਾਰ ਖ਼ਿਲਾਫ਼ ਫਾਰੂਕ ਅਬਦੁੱਲਾ ਨੇ 22 ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਮਹਿਬੂਬਾ ਮੁਫ਼ਤੀ ਨੇ ਪ੍ਰੈੱਸ ਕਾਨਫਰੰਸ ਕਰਕੇ ਕੀਤੀ ਸੀ ਮੰਗ

ਜੰਮੂ ਕਸ਼ਮੀਰ ਤੋਂ ਬਾਹਰਲਿਆਂ ਨੂੰ ਵੋਟ ਦੇ ਅਧਿਕਾਰ ਖ਼ਿਲਾਫ਼ ਫਾਰੂਕ ਅਬਦੁੱਲਾ ਨੇ 22 ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਸ੍ਰੀਨਗਰ, 18 ਅਗਸਤ

ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਜੰਮੂ-ਕਸ਼ਮੀਰ ਦੀਆਂ ਵੋਟਰ ਸੂਚੀਆਂ ਵਿੱਚ ਬਾਹਰੀ ਵੋਟਰਾਂ ਨੂੰ ਸ਼ਾਮਲ ਕਰਨ ਦੇ ਮੁੱਦੇ 'ਤੇ 22 ਅਗਸਤ ਨੂੰ ਬੁਲਾਈ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਤੋਂ ਪਹਿਲਾਂ ਅੱਜ ਸਾਬਕਾ ਮੁੱਖ ਮੰਤਰੀ ਅਤੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ  ਜੰਮੂ-ਕਸ਼ਮੀਰ ਵਿੱਚ ਚੋਣ ਕਮਿਸ਼ਨ ਵੱਲੋਂ ਗੈਰ-ਸਥਾਨਕ ਲੋਕਾਂ ਨੂੰ ਵੋਟ ਦਾ ਅਧਿਕਾਰ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਅਤੇ ਸੰਘਰਸ਼ ਕਰਨ ਲਈ ਸਰਬ ਪਾਰਟੀ ਮੀਟਿੰਗ ਦੀ ਮੰਗ ਕੀਤੀ ਸੀ। ਇੱਥੇ ਪ੍ਰੈਸ ਕਾਨਫਰੰਸ ਵਿੱਚ ਮੁਫ਼ਤੀ ਨੇ ਕਿਹਾ ਕਿ ਉਹ ਪਹਿਲਾਂ ਹੀ ਪੀਏਜੀਡੀ ਦੇ ਮੁਖੀ ਅਤੇ ਨੈਸ਼ਨਲ ਕਾਨਫਰੰਸ (ਐੱਨਸੀ) ਦੇ ਪ੍ਰਧਾਨ ਡਾ. ਫਾਰੂਕ ਅਬਦੁੱਲਾ ਨਾਲ ਭਵਿੱਖ ਦੀ ਯੋਜਨਾ ਬਾਰੇ ਫੈਸਲਾ ਕਰਨ ਲਈ ਸਰਬ ਪਾਰਟੀ ਮੀਟਿੰਗ ਬੁਲਾਉਣ ਲਈ ਗੱਲ ਕਰ ਚੁੱਕੀ ਹੈ। ਚੋਣ ਕਮਿਸ਼ਨ ਨੇ ਬੀਤੇ ਦਿਨ ਕਿਹਾ ਸੀ ਕਿ ਕੇਂਦਰ ਸਾਸ਼ਤ ਪ੍ਰਦੇਸ਼ ’ਚ 25 ਲੱਖ ਨਵੇਂ ਵੋਟਰ ਜੁੜਨਗੇ ਤੇ ਇਨ੍ਹਾਂ ਵਿਚ ਰਾਜ ਤੋਂ ਬਾਹਰਲੇ ਵੀ ਸ਼ਾਮਲ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

ਪੰਜਾਬ ਵਾਸੀਆਂ ਦੀ ਸਾਨੂੰ ਪੂਰੀ ਹਮਾਇਤ: ਭਗਵੰਤ ਮਾਨ

28 ਹਜ਼ਾਰ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਅੰਕਿਤਾ ਕਤਲ ਕੇਸ: ਭਾਜਪਾ ਆਗੂ ਦੇ ਪੁੱਤ ਸਣੇ ਤਿੰਨ ਗ੍ਰਿਫ਼ਤਾਰ

ਛੇ ਦਿਨ ਮਗਰੋਂ ਨਹਿਰ ’ਚੋਂ ਮਿਲੀ ਲਾਸ਼; ਲੜਕੀ ਨੂੰ ਰਿਜ਼ੌਰਟ ਦੇ ਗਾਹਕਾਂ ...

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਹਿਮਾਚਲ ਦੇ ਵੋਟਰ ਮੁੜ ਭਾਜਪਾ ਦੇ ਹੱਕ ’ਚ: ਮੋਦੀ

ਮੀਂਹ ਕਾਰਨ ਮੰਡੀ ਰੈਲੀ ’ਚ ਨਹੀਂ ਪਹੁੰਚ ਸਕੇ ਪ੍ਰਧਾਨ ਮੰਤਰੀ; ਵੀਡੀਓ-ਕਾ...

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਅੱਸੂ ਦੀ ਝੜੀ: ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ’ਚ ਕਈ ਥਾਵਾਂ ’ਤੇ ਫਸਲਾਂ ਵਿਛੀਆਂ; ਝਾੜ ਪ੍ਰਭਾਵਿਤ ਹੋਣ ਦਾ ਖਦਸ਼ਾ

ਸ਼ਹਿਰ

View All