ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਸਾਵਧਾਨੀ ਵਜੋਂ ਅੱਜ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮੰਗਲਵਾਰ ਨੂੰ ਸ੍ਰੀ ਅਬਦੁੱਲਾ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ। ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਟਵਿੱਟਰ ’ਤੇ ਦੱਸਿਆ ਕਿ ਡਾਕਟਰਾਂ ਦੀ ਸਲਾਹ ’ਤੇ ਪਿਤਾ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ ਤਾਂ ਜੋ ਉਨ੍ਹਾਂ ਦੀ ਸਿਹਤ ’ਤੇ ਨੇੜਿਉਂ ਨਜ਼ਰ ਰੱਖੀ ਜਾ ਸਕੇ। ਪਿਤਾ ਦੀ ਸਿਹਤਯਾਬੀ ਲਈ ਲੋਕਾਂ ਵੱਲੋਂ ਕੀਤੀ ਗਈ ਕਾਮਨਾ ਲਈ ਉਨ੍ਹਾਂ ਪਰਿਵਾਰ ਵੱਲੋਂ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੇ 2 ਮਾਰਚ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। -ਪੀਟੀਆਈ