ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਉੱਘੇ ਸਿਆਸਤਦਾਨ ਫਾਰੂਕ ਅਬਦੁੱਲਾ ਦੀ ਅੱਜ ਕੋਵਿਡ-19 ਰਿਪੋਰਟ ਪਾਜ਼ੇਟਿਵ ਆਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਵੱਖ-ਵੱਖ ਆਗੂਆਂ ਨੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਕਾਮਨਾ ਕੀਤੀ। ਨੈਸ਼ਨਲ ਕਾਨਫਰੰਸ ਦੇ ਆਗੂ ਦੇ ਪੁੱਤਰ ਉਮਰ ਅਬਦੁੱਲਾ ਨੇ ਅੱਜ ਸਵੇਰੇ ਟਵੀਟ ਕਰਕੇ ਆਪਣੇ ਪਿਤਾ ਨੂੰ ਕਰੋਨਾ ਹੋਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੇ ਟਵੀਟ ਦਾ ਜਵਾਬ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਮੈਂਬਰ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। -ਪੀਟੀਆਈ