ਕਠੂਆ ਜੇਲ੍ਹ ’ਚ ਫ਼ਾਜ਼ਿਲਕਾ ਦੇ ਕੈਦੀ ਨੇ ਖ਼ੁਦਕੁਸ਼ੀ ਕੀਤੀ

ਕਠੂਆ ਜੇਲ੍ਹ ’ਚ ਫ਼ਾਜ਼ਿਲਕਾ ਦੇ ਕੈਦੀ ਨੇ ਖ਼ੁਦਕੁਸ਼ੀ ਕੀਤੀ

ਜੰਮੂ, 8 ਅਪਰੈਲ

ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੀ ਜੇਲ੍ਹ ਵਿਚ ਪੰਜਾਬ ਦੇ 42 ਸਾਲਾ ਸੁਣਵਾਈ ਅਧੀਨ ਕੈਦੀ ਨੇ ਕਥਿਤ ਤੌਰ ’ਤੇ ਬੁੱਧਵਾਰ ਰਾਤ ਨੂੰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਫਾਜ਼ਿਲਕਾ ਦੇ ਕੁੰਦਲ ਪਿੰਡ ਦਾ ਰਜਿੰਦਰ ਸਿੰਘ 7 ਨਵੰਬਰ 2019 ਤੋਂ ਕਠੂਆ ਜ਼ਿਲ੍ਹਾ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਬੰਦ ਸੀ ਤੇ ਉਸ ’ਤੇ ਕੇਸ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਤੜਕੇ 2: 15 ਵਜੇ ਉਸ ਦੀ ਲਾਸ਼ ਬਾਥਰੂਮ ਦੇ ਅੰਦਰ ਲਟਕਦੀ ਮਿਲੀ। ਜੇਲ੍ਹ ਦੇ ਫਾਰਮਾਸਿਸਟ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਹੈ ਤੇ ਹੋਰ ਕਾਰਵਾਈਆਂ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All