DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

FBI ਨੇ ਭਾਰਤੀ ਗੈਂਗਸਟਰ Nitish Kaushal ਨੂੰ ਆਪਣੀ ਮੋਸਟ ਵਾਂਟਡ ਸੂਚੀ ਵਿੱਚ ਸ਼ਾਮਲ ਕੀਤਾ

ਐੱਫਬੀਆਈ ਨੇ ਭਗਵਾਨਪੁਰੀਆ ਗੈਂਗ 'ਤੇ ਆਪਣਾ ਸ਼ਿਕੰਜਾ ਕੱਸਦਿਆਂ ਅਮਰੀਕਾ ਵਿੱਚ ਕਤਲ, ਅਗਵਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਥਿਤ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਆਪਣੀ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ (ਮੋਸਟ ਵਾਂਟਿਡ) ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਐੱਫਬੀਆਈ ਨੇ ਮੰਗਲਵਾਰ ਨੂੰ...

  • fb
  • twitter
  • whatsapp
  • whatsapp
featured-img featured-img
Nitish Kaushal. Image credit @FBI Los Angeles/Facebook
Advertisement

ਐੱਫਬੀਆਈ ਨੇ ਭਗਵਾਨਪੁਰੀਆ ਗੈਂਗ 'ਤੇ ਆਪਣਾ ਸ਼ਿਕੰਜਾ ਕੱਸਦਿਆਂ ਅਮਰੀਕਾ ਵਿੱਚ ਕਤਲ, ਅਗਵਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਥਿਤ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਆਪਣੀ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ (ਮੋਸਟ ਵਾਂਟਿਡ) ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਐੱਫਬੀਆਈ ਨੇ ਮੰਗਲਵਾਰ ਨੂੰ ਦੱਸਿਆ ਕਿ ਭਾਰਤੀ ਨਾਗਰਿਕ ਕੌਸ਼ਲ ਕਥਿਤ ਤੌਰ 'ਤੇ ਭਗਵਾਨਪੁਰੀਆ ਸੰਗਠਿਤ ਅਪਰਾਧ ਗਰੁੱਪ ਲਈ ਹਿੰਸਕ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ, ਜਿਸ ਵਿੱਚ ਅਗਵਾ ਅਤੇ ਹਮਲੇ ਵਰਗੀਆਂ ਘਟਨਾਵਾਂ ਸ਼ਾਮਲ ਹਨ।

ਐੱਫਬੀਆਈ ਨੇ ਕਿਹਾ ਕਿ ਨਿਤੀਸ਼ ਕੌਸ਼ਲ ਇੱਕ ਅੰਤਰ-ਰਾਸ਼ਟਰੀ ਅਪਰਾਧਿਕ ਸੰਗਠਨ ਵਿੱਚ ਕਥਿਤ ਤੌਰ 'ਤੇ ਸ਼ਾਮਲ ਹੈ, ਜੋ ਕਤਲ, ਅਗਵਾ, ਨਸ਼ਾ ਤਸਕਰੀ, ਫਿਰੌਤੀ, ਹਥਿਆਰਾਂ ਦੀ ਤਸਕਰੀ, ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਰਗੇ ਅਪਰਾਧਾਂ ਵਿੱਚ ਲੱਗਿਆ ਹੋਇਆ ਹੈ। ਜਾਂਚ ਏਜੰਸੀ ਨੇ ਚਿਤਾਵਨੀ ਦਿੱਤੀ ਹੈ ਕਿ ਕੌਸ਼ਲ ਨੂੰ ਹਥਿਆਰਬੰਦ, ਖ਼ਤਰਨਾਕ ਅਤੇ ਭੱਜਣ ਦਾ ਜੋਖਮ ਮੰਨਿਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਉਸ ਬਾਰੇ ਕਿਸੇ ਵੀ ਜਾਣਕਾਰੀ ਲਈ ਸਥਾਨਕ ਐਫਬੀਆਈ ਦਫ਼ਤਰ, ਅਮਰੀਕੀ ਦੂਤਾਵਾਸ ਜਾਂ ਕੌਂਸੁਲੇਟ ਨਾਲ ਸੰਪਰਕ ਕਰਨ ਲਈ ਕਿਹਾ ਹੈ।

Advertisement

ਐੱਫਬੀਆਈ ਮੁਤਾਬਕ, ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧ ਗਰੁੱਪ ਭਾਰਤ ਦੇ ਪੰਜਾਬ ਰਾਜ ਤੋਂ ਸ਼ੁਰੂ ਹੋਇਆ ਸੀ ਅਤੇ ਕੈਲੀਫੋਰਨੀਆ ਦੇ ਕੇਂਦਰੀ ਜ਼ਿਲ੍ਹੇ ਸਮੇਤ ਹੋਰ ਥਾਵਾਂ 'ਤੇ ਸਰਗਰਮ ਹੈ। ਲਾਸ ਏਂਜਲਸ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਨੇ 25 ਜੂਨ ਨੂੰ ਕੌਸ਼ਲ ਖ਼ਿਲਾਫ਼ ਰੈਕੇਟੀਅਰ ਇਨਫਲੂਐਂਸਡ ਐਂਡ ਕਰਪਟ ਆਰਗੇਨਾਈਜ਼ੇਸ਼ਨਜ਼ (RICO) ਸਾਜ਼ਿਸ਼ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।

Advertisement

ਇਹ ਕਾਰਵਾਈ ਭਗਵਾਨਪੁਰੀਆ ਗੈਂਗ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਅੰਤਰ-ਰਾਸ਼ਟਰੀ ਜਾਂਚ 'ਅਪਰੇਸ਼ਨ ਹਾਰਡ ਬਾਲ' ਦੇ ਹਿੱਸੇ ਵਜੋਂ ਕੀਤੀ ਗਈ ਹੈ, ਜਿਸ ਵਿੱਚ ਅਮਰੀਕਾ, ਕੈਨੇਡਾ ਅਤੇ ਯੂਰਪ ਵਿੱਚ ਕੀਤੀਆਂ ਗਈਆਂ ਛਾਪੇਮਾਰੀ ਅਤੇ ਕਾਨੂੰਨੀ ਕਾਰਵਾਈਆਂ ਨੇ ਭਾਰਤ ਤੋਂ ਜੜ੍ਹਾਂ ਰੱਖਣ ਵਾਲੇ ਅੰਤਰ-ਰਾਸ਼ਟਰੀ ਅਪਰਾਧਿਕ ਸਿੰਡੀਕੇਟਾਂ ਨੂੰ ਖਤਮ ਕਰਨ 'ਤੇ ਅੰਤਰ-ਰਾਸ਼ਟਰੀ ਧਿਆਨ ਕੇਂਦਰਿਤ ਕੀਤਾ ਹੈ।

Advertisement
×