ਨਵੀਂ ਦਿੱਲੀ: ਕੇਂਦਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਨੂੰ ਕਿਸਾਨਾਂ ਤੇ ਕਾਂਗਰਸ ਲਈ ਵੱਡ ਜਿੱਤ ਦੱਸਦਿਆਂ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੇ ਟਵਿਟਰ ’ਤੇ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਫ਼ੈਸਲਾ ਦਿਲੋਂ ਨਹੀਂ ਬਲਕਿ ਚੋਣਾਂ ਵਿੱਚ ਹਾਰ ਦੇ ਡਰੋਂ ਲਿਆ ਗਿਆ ਹੈ। ਉਨ੍ਹਾਂ ਟਵੀਟ ਕੀਤਾ,‘ਲੋਕਤੰਤਰੀ ਮੁਜ਼ਾਹਰਿਆਂ ਰਾਹੀਂ ਜੋ ਹਾਸਲ ਨਹੀਂ ਕੀਤਾ ਜਾ ਸਕਦਾ, ਉਹ ਚੋਣਾਂ ’ਚ ਹਾਰ ਦੇ ਡਰੋਂ ਹਾਸਲ ਕੀਤਾ ਜਾ ਸਕਦਾ ਹੈ।’ ਉਨ੍ਹਾਂ ਕਿਹਾ,‘ਚਲੋ ਫਿਰ ਵੀ, ਇਹ ਕਿਸਾਨਾਂ ਤੇ ਕਾਂਗਰਸ ਪਾਰਟੀ ਲਈ ਇਹ ਇੱਕ ਬਹੁਤ ਵੱਡੀ ਜਿੱਤ ਹੈ ਜੋ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਬੁਲੰਦ ਹੌਸਲੇ ਨਾਲ ਸੰਘਰਸ਼ ਕਰ ਰਹੇ ਸਨ।’ -ਪੀਟੀਆਈ