ਬੱਚਿਆਂ ਦੇ ਆਧਾਰ ਬਾਇਓਮੈਟ੍ਰਿਕ ਅਪਡੇਟ ਦੀ ਫੀਸ ਮੁਆਫ਼
ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ ਆਈ ਡੀ ਏ ਆਈ) ਨੇ ਬੱਚਿਆਂ ਲਈ ਆਧਾਰ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਲਈ ਸਾਰੇ ਖਰਚੇ ਮੁਆਫ਼ ਕਰ ਦਿੱਤੇ ਹਨ। ਇਹ ਫੀਸ ਮੁਆਫ਼ੀ ਪਹਿਲੀ ਅਕਤੂਬਰ ਤੋਂ ਪਹਿਲਾਂ ਹੀ ਲਾਗੂ ਹੋ ਚੁੱਕੀ ਹੈ ਅਤੇ ਇੱਕ ਸਾਲ ਦੀ...
Advertisement
ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ ਆਈ ਡੀ ਏ ਆਈ) ਨੇ ਬੱਚਿਆਂ ਲਈ ਆਧਾਰ ਦੇ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਲਈ ਸਾਰੇ ਖਰਚੇ ਮੁਆਫ਼ ਕਰ ਦਿੱਤੇ ਹਨ। ਇਹ ਫੀਸ ਮੁਆਫ਼ੀ ਪਹਿਲੀ ਅਕਤੂਬਰ ਤੋਂ ਪਹਿਲਾਂ ਹੀ ਲਾਗੂ ਹੋ ਚੁੱਕੀ ਹੈ ਅਤੇ ਇੱਕ ਸਾਲ ਦੀ ਮਿਆਦ ਲਈ ਲਾਗੂ ਰਹੇਗੀ। ਇਸ ਨਾਲ ਤਕਰੀਬਨ 6 ਕਰੋੜ ਬੱਚਿਆਂ ਨੂੰ ਲਾਭ ਹੋਣ ਦੀ ਉਮੀਦ ਹੈ। ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਦਾ ਆਧਾਰ ਉਸ ਦੀ ਫੋਟੋ, ਨਾਮ, ਜਨਮ ਮਿਤੀ, ਲਿੰਗ, ਪਤਾ ਅਤੇ ਜਨਮ ਸਰਟੀਫਿਕੇਟ ਦੇ ਕੇ ਬਣਾਇਆ ਜਾਂਦਾ ਹੈ। ਉਨ੍ਹਾਂ ਦੇ ਫਿੰਗਰਪ੍ਰਿੰਟ ਅਤੇ ਅੱਖਾਂ ਦੀਆਂ ਪੁਤਲੀਆਂ (ਆਇਰਿਸ) ਦੇ ਬਾਇਓਮੈਟ੍ਰਿਕਸ ਨਹੀਂ ਲਏ ਜਾਂਦੇ ਕਿਉਂਕਿ ਉਹ ਉਸ ਉਮਰ ਵਿੱਚ ਪੂਰੀ ਤਰ੍ਹਾਂ ਵਿਕਸਤ ਨਹੀਂ ਹੁੰਦੇ। ਮੌਜੂਦਾ ਨਿਯਮਾਂ ਅਨੁਸਾਰ ਪੰਜ ਸਾਲ ਦੀ ਉਮਰ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਦੇ ਫਿੰਗਰਪ੍ਰਿੰਟ, ਆਇਰਿਸ ਅਤੇ ਫੋਟੋ ਨੂੰ ਆਧਾਰ ਵਿੱਚ ਲਾਜ਼ਮੀ ਤੌਰ ’ਤੇ ਅਪਡੇਟ ਕਰਵਾਉਣਾ ਜ਼ਰੂਰੀ ਹੈ। ਦੂਜਾ ਅਪਡੇਟ 15-17 ਸਾਲ ਦੀ ਉਮਰ ਦੇ ਵਿਚਕਾਰ ਕਰਵਾਉਣਾ ਜ਼ਰੂਰੀ ਹੁੰਦਾ ਹੈ।
Advertisement
Advertisement
×