ਖਾਲਿਸਤਾਨੀ ਸਮਰਥਕ ਦਹਿਸ਼ਤਗਰਦਾਂ ਦਾ ਸਾਥੀ ਗ੍ਰਿਫ਼ਤਾਰ : The Tribune India

ਖਾਲਿਸਤਾਨੀ ਸਮਰਥਕ ਦਹਿਸ਼ਤਗਰਦਾਂ ਦਾ ਸਾਥੀ ਗ੍ਰਿਫ਼ਤਾਰ

ਉੱਤਰ ਪ੍ਰਦੇਸ਼ ਪੁਲੀਸ ਅਤੇ ਪੰਜਾਬ ਪੁਲੀਸ ਦੀ ਸਾਂਝੀ ਟੀਮ ਨੇ ਲਖਨਊ ਤੋਂ ਕੀਤਾ ਕਾਬੂ

ਖਾਲਿਸਤਾਨੀ ਸਮਰਥਕ ਦਹਿਸ਼ਤਗਰਦਾਂ ਦਾ ਸਾਥੀ ਗ੍ਰਿਫ਼ਤਾਰ

ਲਖਨਊ, 9 ਫਰਵਰੀ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੰਜਾਬ ਪੁਲੀਸ ਅਤੇ ਸਥਾਨਕ ਪੁਲੀਸ ਦੀ ਸਾਂਝੀ ਟੀਮ ਨੇ ਖਾਲਿਸਤਾਨ ਸਮਰਥਕ ਦਹਿਸ਼ਤਗਰਦਾਂ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲੀਸ ਅਤੇ ਉੱਤਰ ਪ੍ਰਦੇਸ਼ ਪੁਲੀਸ ਦੀ ਸਾਂਝੀ ਟੀਮ ਨੇ ਸੋਮਵਾਰ ਨੂੰ ਲੋੜੀਂਦੇ ਮੁਲਜ਼ਮ ਜਗਦੇਵ ਸਿੰਘ ਉਰਫ ਜੱਗਾ ਨੂੰ ਲਖਨਊ ਦੇ ਵਿਕਾਸ ਨਗਰ ਇਲਾਕੇ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦਾ ਸਬੰਧ ਖਾਲਿਸਤਾਨ ਸਮਰਥਕ ਦਹਿਸ਼ਤਗਰਦ ਪਰਮਜੀਤ ਸਿੰਘ ਪੰਮਾ ਅਤੇ ਮਲਤਾਨੀ ਸਿੰਘ ਨਾਲ ਹੈ। ਪਰਮਜੀਤ ਹਾਲ ਦੀ ਘੜੀ ਇੰਗਲੈਂਡ ਅਤੇ ਮਲਤਾਨੀ ਜਰਮਨੀ ਵਿੱਚ ਰਹਿ ਕੇ ਦੇਸ਼ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ। ਇਨ੍ਹਾਂ ਦੋਨਾਂ ’ਤੇ ਪੰਜਾਬ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਕਰਨ, ਅਤਿਵਾਦ ਦੀ ਸਾਜ਼ਿਸ਼ ਰਚਣ, ਸਾਂਤੀ ਅਤੇ ਧਾਰਮਿਕ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ।
-ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All