ਸ੍ਰੀਨਗਰ, 27 ਜੁਲਾਈ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਅੱਜ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲੇ ਦੌਰਾਨ ਥਲ ਸੈਨਾ ਦਾ ਜਵਾਨ ਜ਼ਖ਼ਮੀ ਹੋ ਗਿਆ। ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਲਗਾਮ ਦੇ ਬ੍ਰਿਹਾਰਡ ਕਠਪੋਰਾ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਤਿਵਾਦੀਆਂ ਨੇ ਜਦੋਂ ਗੋਲੀਬਾਰੀ ਕੀਤੀ ਅਤੇ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤਾਂ ਤਲਾਸ਼ੀ ਮੁਹਿੰਮ ਮੁਕਾਬਲੇ ਵਿੱਚ ਬਦਲ ਗਈ। ਸੁਰੱਖਿਆ ਦਸਤਿਆਂ ਨੇ ਅਤਿਵਾਦੀਆਂ ਦੇ ਫ਼ਰਾਰ ਹੋਣ ਦੀ ਖਦਸ਼ਾ ਪ੍ਰਗਟਾਇਆ ਹੈ ਤੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।