ਸ੍ਰੀਨਗਰ, 7 ਮਈ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 2 ਅਤਿਵਾਦੀ ਮਾਰੇ ਗਏ। ਕੁਲਗਾਮ ਦੇ ਰੇਡਵਾਨੀ ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸੋਮਵਾਰ ਦੇਰ ਰਾਤ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਬਾਅਦ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ। ਹਾਲੇ ਤੱਕ ਮਰੇ ਅਤਿਵਾਦੀਆਂ ਦੀ ਪਛਾਣ ਨਹੀਂ ਹੋਈ।