ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਦਹਿਸ਼ਤਗਰਦ ਹਲਾਕ

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਦੋ ਦਹਿਸ਼ਤਗਰਦ ਹਲਾਕ

ਸੰਕੇਤਕ ਤਸਵੀਰ।

ਸ੍ਰੀਨਗਰ, 28 ਮਈ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਹਿਜ਼ਬੁਲ ਮੁਜਾਹਿਦੀਨ ਦੇ ਦੋ ਦਹਿਸ਼ਤਗਰਦ ਮਾਰੇ ਗਏ ਹਨ। ਪੁਲੀਸ ਨੇ ਦੱਸਿਆ ਕਿ ਮੁਕਾਬਲਾ ਦੱਖਣੀ ਕਸ਼ਮੀਰ ਵਿੱਚ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਾਰਾ ਅਧੀਨ ਪੈਂਦੇ ਸ਼ਿਟੀਪੋਰਾ ਇਲਾਕੇ ਵਿੱਚ ਹੋਇਆ। ਪੁਲੀਸ ਮੁਤਾਬਕ, ‘‘ਦੋ ਦਹਿਸ਼ਤਗਰਦ ਮਾਰੇ ਗਏ। ਮੌਕੇ ਤੋਂ ਹਥਿਆਰਾਂ ਤੇ ਗੋਲੀਸਿੱਕੇ ਸਣੇ ਇਤਰਾਜਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਤਲਾਸ਼ੀ ਜਾਰੀ ਹੈ।’’ ਪੁਲੀਸ ਨੇ ਦੱਸਿਆ ਕਿ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਹ ਮਿਲਣ ਮਗਰੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਵੱਲੋਂ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਜਦੋਂ ਸੁਰੱਖਿਆ ਬਲ ਦਹਿਸ਼ਤਗਰਦਾਂ ਦੇ ਲੁਕਣ ਵਾਲੇ ਸਥਾਨ ’ਤੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਗੋਲੀਬਾਰੀ ਕਰਨ ’ਤੇ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਦਹਿਸ਼ਤਗਰਦ ਹਲਾਕ ਹੋ ਗਏ। ਉਨ੍ਹਾਂ ਦੱਸਿਆ ਕਿ ਮਾਰੇ ਗਏ ਦਹਿਸ਼ਤਗਰਦਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਾਇਆ ਜਾ ਰਿਹਾ ਹੈ ਉਹ ਕਿਹੜੇ ਦਹਿਸ਼ਤੀ ਗੁਟ ਨਾਲ ਸਬੰਧਤ ਸਨ। ਕਸ਼ਮੀਰ ਪੁਲੀਸ ਦੇ ਆਈਜੀ ਨੇ ਵਿਜੈ ਕੁਮਾਰ ਨੇ ਦੱਸਿਆ, ‘‘ਮਾਰੇ ਗਏ ਦਹਿਸ਼ਤਗਰਦ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਸਨ। ਆਈਜੀਪੀ ਨੇ ਟਵੀਟ ਕੀਤਾ ਕਿ ਮਾਰੇ ਗਏ ਦਹਿਸ਼ਤਗਰਦਾਂ ਦੀ ਪਛਾਣ ਇਸ਼ਫਾਕ ਏ. ਗਨੀ ਵਾਸੀ ਚਕਵਾਂਗੁੰਡ, ਅਨੰਤਨਾਗ ਅਤੇ ਯਾਵਰ ਅਯੂਬ ਡਾਰ ਵਾਸੀ ਡੋਗਰੀਪੋਰਾ, ਅਵੰਤੀਪੋਰਾ ਵਜੋਂ ਹੋਈ ਹੈ। ਉਹ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਸਨ। ਦੋਵੇਂ ਹੀ ਦਹਿਸ਼ਤਗਰਦੀ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਸਨ।’’ -ਏਜੰਸੀਆਂ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All