ਨਵੀਂ ਦਿੱਲੀ, 11 ਜੁਲਾਈ
ਅਰੁਣਾਚਲ ਪ੍ਰਦੇਸ਼ ਦੇ ਖੋਂਸਾ ਖੇਤਰ ਵਿਚ ਤੜਕੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਐੱਨਐੱਸਸੀਐੱਨ (ਆਈਐੱਮ) ਦੇ ਛੇ ਅਤਿਵਾਦੀ ਮਾਰੇ ਗਏ। ਫੌਜੀ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਵਿਚ ਅਸਾਮ ਰਾਈਫਲਜ਼ ਦਾ ਜਵਾਨ ਵੀ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਹਾਲਤ ਸਥਿਰ ਹੈ। ਖੋਂਸਾ ਅਰੁਣਾਚਲ ਪ੍ਰਦੇਸ਼ ਦੇ ਤਿਰਪ ਜ਼ਿਲ੍ਹੇ ਵਿਚ ਸਥਿਤ ਹੈ ਤੇ ਅਸਾਮ ਦੇ ਪ੍ਰਮੁੱਖ ਉਦਯੋਗਿਕ ਸ਼ਹਿਰ ਤਿਨਸੁਕੀਆ ਤੋਂ 50 ਕਿਲੋਮੀਟਰ ਦੀ ਦੂਰੀ ‘ਤੇ ਹੈ। ਸੂਤਰਾਂ ਨੇ ਦੱਸਿਆ ਕਿ ਇਹ ਮੁਕਾਬਲਾ ਤੜਕੇ ਸਾਢੇ ਸਾਢੇ ਚਾਰ ਵਜੇ ਵਜੇ ਹੋਇਆ। ਮੁਕਾਬਲੇ ਵਾਲੀ ਥਾਂ ਤੋਂ ਛੇ ਹਥਿਆਰ ਅਤੇ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ।