ਚੰਡੀਗੜ੍ਹ, 15 ਨਵੰਬਰ
ਡਰੱਗਜ਼ ਮਾਮਲੇ ਵਿੱਚ ਕਥਿਤ ਤੌਰ ’ਤੇ ‘ਗੈਰ ਜ਼ਿੰਮੇਵਾਰਾਨਾ’ ਟਵੀਟ ਕਰਨ ਦੇ ਦੋਸ਼ ਹੇਠ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਹਰਿਆਣਾ ਦੇ ਐਡਵੋਕੇਟ ਜਨਰਲ ਕੋਲ ਅਪਰਾਧਕ ਮਾਣਹਾਨੀ ਦੀ ਪਟੀਸ਼ਨ ਦਾਖਲ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਪਰਮਪ੍ਰੀਤ ਸਿੰਘ ਬਾਜਵਾ ਨੇ ਇਹ ਪਟੀਸ਼ਨ ਦਾਖਲ ਕੀਤੀ ਹੈ। ਹਰਿਆਣਾ ਦੇ ਐਡਵੋਕੇਟ ਜਨਰਲ ਮੰਗਲਵਾਰ ਨੂੰ ਇਸ ’ਤੇ ਸੁਣਵਾਈ ਕਰਨਗੇ। ਬਾਜਪਾ ਨੇ ਕਿਹਾ ਕਿ ਐਡਵੋਕੇਟ ਜਨਰਲ ਦੋਸ਼ਾਂ ਦੀ ਜਾਂਚ ਬਾਅਦ ਇਹ ਦੇਖਣਗੇ ਕਿ ਇਸ ਸਬੰਧੀ ਕੋਈ ਮਾਮਲਾ ਬਣਦਾ ਹੈ ਜਾਂ ਨਹੀਂ ਤੇ ਜੇ ਮਾਮਲਾ ਬਣਦਾ ਹੈ ਤਾਂ ਅੱਗੇ ਦੀ ਕਾਰਵਾਈ ਲਈ ਰਿਪੋਰਟ ਹਾਈ ਕਰੋਟ ਵਿੱਚ ਜਮ੍ਹਾਂ ਕੀਤੀ ਜਾਵੇਗੀ। -ਏਜੰਸੀ