ਨਵੀਂ ਦਿੱਲੀ, 10 ਅਕਤੂਬਰ
ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਕੌਮਾਂਤਰੀ ਮੁਦਰਾ ਕੋਸ਼ (ਆਈਐਮਐਫ) ਅਤੇ ਵਿਸ਼ਵ ਬੈਂਕ ਦੀ ਸਾਲਾਨਾ ਮੀਟਿੰਗ ਵਿੱਚ ਹਿੱਸਾ ਲੈਣ ਲਈ ਮੰਗਲਵਾਰ ਨੂੰ ਅਮਰੀਕਾ ਜਾਣਗੇ। ਮੀਟਿੰਗ ਵਿੱਚ ਮੌਜੂਦਾ ਆਰਥਿਕ ਹਾਲਾਤ ’ਤੇ ਚਰਚਾ ਕੀਤੀ ਜਾਵੇਗੀ। ਵਿੱਤ ਮੰਤਰੀ ਇਸ ਦੌਰਾਨ ਜੀ 20 ਦੇ ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਦੇ ਗਵਰਨਰਾਂ ਨਾਲ ਵੀ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਉਹ ਉੱਘੇ ਵਪਾਰੀਆਂ ਅਤੇ ਨਿਵੇਸ਼ਕਾਂ ਨਾਲ ਵੀ ਮੁਲਾਕਾਤ ਕਰਨਗੇ। ਸੀਤਾਰਾਮਨ 11 ਤੋਂ 16 ਅਕਤੂਬਰ ਤਕ ਅਮਰੀਕਾ ਦੀ ਆਪਣੀ ਛੇ ਦਿਨਾਂ ਦੀ ਯਾਤਰਾ ਦੌਰਾਨ ਅਮਰੀਕਾ ਦੀ ਵਿੱਤ ਮੰਤਰੀ ਜੈਨੇਟ ਯੇਲੇਨ ਅਤੇ ਵਿਸ਼ਵ ਬੈਂਕ ਦੇ ਚੇਅਰਮੈਨ ਡੇਵਿਸ ਮਲਪਾਸ ਨਾਲ ਵੱਖ-ਵੱਖ ਮੁਲਾਕਾਤ ਕਰਨਗੇ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 11 ਅਕਤੂਬਰ ਤੋਂ ਅਮਰੀਕਾ ਦੀ ਯਾਤਰਾ ਕਰਨਗੇ। -ਪੀਟੀਆਈ