ਹੜ੍ਹ ਪ੍ਰਭਾਵਿਤ ਹਿਮਾਚਲ ਨੂੰ ਵਿੱਤੀ ਮਦਦ ਦਾ ਐਲਾਨ
ਸ਼ਿਮਲਾ, 23 ਜੁਲਾਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਪਿਛਲੇ ਸਾਲ ਹੜ੍ਹ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਹਿਮਾਚਲ ਪ੍ਰਦੇਸ਼ ਨੂੰ ਬਹੁ-ਪੱਖੀ ਵਿਕਾਸ ਸਹਾਇਤਾ ਰਾਹੀਂ ਮਦਦ ਕੀਤੀ ਜਾਵੇਗੀ। ਪਿਛਲੇ ਸਾਲ ਭਾਰੀ ਮੀਂਹ...
Advertisement
ਸ਼ਿਮਲਾ, 23 ਜੁਲਾਈ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਆਪਣੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਪਿਛਲੇ ਸਾਲ ਹੜ੍ਹ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਹਿਮਾਚਲ ਪ੍ਰਦੇਸ਼ ਨੂੰ ਬਹੁ-ਪੱਖੀ ਵਿਕਾਸ ਸਹਾਇਤਾ ਰਾਹੀਂ ਮਦਦ ਕੀਤੀ ਜਾਵੇਗੀ। ਪਿਛਲੇ ਸਾਲ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਢਿੱਗਾਂ ਡਿੱਗਣ ਕਾਰਨ ਇਸ ਪਹਾੜੀ ਸੂਬੇ ਵਿੱਚ ਮੌਨਸੂਨੀ ਮੌਸਮ ਦੌਰਾਨ ਲਗਪਗ 550 ਮੌਤਾਂ ਹੋ ਗਈਆਂ ਸਨ। ਇੱਕ ਕੇਂਦਰੀ ਟੀਮ ਨੇ ਆਫ਼ਤ ਮਗਰੋਂ ਹਾਲਾਤ ਦਾ ਮੁਲਾਂਕਣ ਕੀਤਾ ਸੀ। ਇਸ ਮਗਰੋਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕੇਂਦਰ ਤੋਂ ਵਿੱਤੀ ਸਹਾਇਤਾ ਵਜੋਂ 9,042 ਕਰੋੜ ਰੁਪਏ ਜਾਰੀ ਕਰਨ ਦੀ ਅਪੀਲ ਕੀਤੀ ਸੀ। -ਪੀਟੀਆਈ
Advertisement
Advertisement
×