ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਾਹੁਲ ਗਾਂਧੀ ਖ਼ਿਲਾਫ਼ ਟਿੱਪਣੀ ਕਰਨ ’ਤੇ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐੱਫ਼ਆਈਆਰ ਦਰਜ

ਬੰਗਲੁਰੂ, 19 ਸਤੰਬਰ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਹੈ।...
Advertisement

ਬੰਗਲੁਰੂ, 19 ਸਤੰਬਰ

ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਸਥਿਤੀ ਬਾਰੇ ਅਮਰੀਕਾ ਵਿਚ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਵਿਰੁੱਧ ਕੀਤੀ ਗਈ ਟਿੱਪਣੀ ਨੂੰ ਲੈ ਕੇ ਐੱਫ਼ਆਈਆਰ ਦਰਜ ਕੀਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੱਕ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਐਫ਼ਆਈਆਰ ਧਾਰਾ 353 (2), 192 ਅਤੇ 196 ਤਹਿਤ ਦਰਜ ਕੀਤੀ ਗਈ ਹੈ।

Advertisement

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਾਂਗਰਸ ਪਾਰਟੀ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਸੀ। -ਪੀਟੀਆਈ

 

 

#Rahul Gandhi #Ravneet Singh Bittu #Congress #BJP

Advertisement
Tags :
Rahul GandhiRavneet Singh Bittu