
ਮੁੰਬਈ, 5 ਫਰਵਰੀ
ਮੁੰਬਈ ਪੁਲੀਸ ਨੇ ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਾਂਬਲੀ ’ਤੇ ਦੋਸ਼ ਹੈ ਕਿ ਉਸ ਨੇ ਸ਼ੁੱਕਰਵਾਰ ਨੂੰ ਨਸ਼ੇ ਦੀ ਹਾਲਤ ਵਿੱਚ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ ਤੇ ਗਾਲੀ ਗਲੋਚ ਕੀਤਾ। ਇਸ ਘਟਨਾ ਬਾਂਦਰਾ ਸਥਿਤ ਰਿਹਾਇਸ਼ ’ਤੇ ਵਾਪਰੀ। ਫਿਲਹਾਲ ਕ੍ਰਿਕਟਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਕਾਂਬਲੀ ਦੀ ਪਤਨੀ ਐਂਡਰੀਆ ਨੇ ਪੁਲੀਸ ਨੇ ਦੱਸਿਆ ਕਿ ਕਾਂਬਲੀ ਨੇ ਉਸ ’ਦੇ ਕੜਾਹੀ ਦਾ ਹੈਂਡਲ ਸੁੱਟਿਆ ਜਿਸ ਕਾਰਨ ਉਸ ਦੇ ਸਿਰ ਵਿੱਚ ਸੱਟ ਲੱਗੀ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ