ਨਵੀਂ ਦਿੱਲੀ, 29 ਮਈ
ਦੇਸ਼ ਵਿੱਚ ਤੇਲ ਕੀਮਤਾਂ ਨੂੰ ਅੱਜ ਮੁੜ ਅੱਗ ਲੱਗ ਗਈ। ਇਸ ਮਹੀਨੇ ਵਿਚ ਇਹ 15ਵੀਂ ਵਾਰ ਵਾਧਾ ਕੀਤਾ ਗਿਆ ਹੈ। ਮੁੰਬਈ ਵਿੱਚ ਪੈਟਰੋਲ ਦਾ ਭਾਅ 100 ਰੁਪਏ ਪ੍ਰਤੀ ਲਿਟਰ ਨੂੰ ਟੱਪ ਗਿਆ ਜਦੋਂਕਿ ਦੇਸ਼ ਦੀ ਰਾਜਧਾਨੀ ਵਿੱਚ ਪੈਟਰੋਲ ਦੀ ਕੀਮਤ 93.94 ਰੁਪਏ ਪ੍ਰਤੀ ਲਿਟਰ ਹੋ ਗਈ ਜਦਕਿ ਡੀਜ਼ਲ 84.89 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਸਰਕਾਰੀ ਮਾਲਕੀ ਵਾਲੀ ਪ੍ਰਚੂਨ ਤੇਲ ਵਿਕਰੇਤਾਵਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ਦਾ ਭਾਅ 26 ਪੈਸੇ ਤੇ ਡੀਜ਼ਲ ਦਾ 28 ਪੈਸੇ ਪ੍ਰਤੀ ਲਿਟਰ ਵੱਧ ਗਿਆ। ਰਾਜਸਥਾਨ, ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਵਿੱਚ ਪੈਟਰੋਲ ਦੀਆਂ ਕੀਮਤਾਂ ਪਹਿਲਾਂ ਹੀ 100 ਰੁਪਏ ਪ੍ਰਤੀ ਲਿਟਰ ਨੂੰ ਟੱਪ ਚੁੱਕੀਆਂ ਹਨ। -ਪੀਟੀਆਈ