ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ’ਚ ਸਨਅਤਾਂ ਲਈ ਫਾਇਰ ਸੇਫਟੀ ਐੱਨਓਸੀ ਹੁਣ 5 ਸਾਲ

ਉਦਯੋਗਿਕ ਇਮਾਰਤਾਂ ਦੀ ਉਚਾਈ ਵਧਾ ਕੇ 21 ਮੀਟਰ ਕਰਨ ਨੂੰ ਹਰੀ ਝੰਡੀ
Advertisement

ਆਤਿਸ਼ ਗੁਪਤਾਚੰਡੀਗੜ੍ਹ, 30 ਜੂਨ

ਪੰਜਾਬ ਸਰਕਾਰ ਨੇ ਸੂਬੇ ਵਿੱਚ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨੂੰ ਫਾਇਰ ਐੱਨਓਸੀ ਲੈਣ ਲਈ ਪੇਸ਼ ਆਉਂਦੀਆਂ ਦਿੱਕਤਾਂ ਨੂੰ ਦੂਰ ਕਰਦਿਆਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ-2024 ਲਾਗੂ ਕਰ ਦਿੱਤਾ ਹੈ। ਇਸ ਨਾਲ ਸੂਬੇ ਵਿੱਚ ਫਾਇਰ ਸੇਫਟੀ ਐੱਨਓਸੀ ਦੀ ਵੈਧਤਾ 1 ਸਾਲ ਤੋਂ ਵਧਾ ਕੇ 3 ਤੋਂ 5 ਸਾਲ ਕਰ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ।

Advertisement

ਉਨ੍ਹਾਂ ਕਿਹਾ ਕਿ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਵਿਭਾਗ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ-2024 ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਵੱਖ-ਵੱਖ ਉਦਯੋਗਾਂ ਦੇ ਜੋਖਮ ਵਰਗੀਕਰਨ ਦੇ ਆਧਾਰ ’ਤੇ ਫਾਇਰ ਸੇਫਟੀ ਐੱਨਓਸੀ ਦੀ ਵੈਧਤਾ 1 ਸਾਲ ਤੋਂ ਵਧਾ ਕੇ 3 ਤੋਂ 5 ਸਾਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਉਦਯੋਗਿਕ ਇਮਾਰਤਾਂ ਦੀ ਉਚਾਈ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸ੍ਰੀ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਉਦਯੋਗਾਂ ਨੂੰ 3 ਵਰਗਾਂ ਵਿੱਚ ਵੰਡਿਆ ਹੈ। ਵੱਧ ਜੋਖਮ ਜਾਂ ਜ਼ਿਆਦਾ ਖਤਰਨਾਕ ਪੱਧਰ ਦੇ 39 ਉਦਯੋਗਾਂ ਨੂੰ ਸਾਲਾਨਾ ਐੱਨਓਸੀ ਦੀ ਲੋੜ ਹੋਵੇਗੀ। ਘੱਟ ਜੋਖਮ ਵਾਲੇ 43 ਉਦਯੋਗਾਂ ਨੂੰ 5 ਸਾਲ ਅਤੇ ਦਰਮਿਆਨੇ ਜੋਖਮ ਵਾਲੇ 63 ਉਦਯੋਗਾਂ ਨੂੰ ਤਿੰਨ ਸਾਲ ਦੀ ਫਾਇਰ ਸੇਫਟੀ ਐੱਨਓਸੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ ਸਕੀਮ ਨੂੰ ਵਿਭਾਗ ਵੱਲੋਂ ਸਵੀਕਾਰ ਕੀਤਾ ਜਾਵੇਗਾ। ਉਦਯੋਗ ਮੰਤਰੀ ਨੇ ਕਿਹਾ ਕਿ ਫਾਇਰ ਐੱਨਓਸੀ ਲੈਣ ਲਈ ਅਰਜ਼ੀ ਦੇਣ ਵਾਲਿਆਂ ਵੱਲੋਂ 53 ਪੁਆਇੰਟਾਂ ਦੀ ਇੱਕ ਵਿਆਪਕ ਚੈੱਕਲਿਸਟ ਦੇਣ ਦੀ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਹੈ। ਹੁਣ ਆਨਲਾਈਨ ਸਾਲਾਨਾ ਸਵੈ-ਪ੍ਰਮਾਣੀਕਰਨ ਪੇਸ਼ ਕਰਨ ਦੀ ਆਗਿਆ ਹੋਵੇਗੀ।

Advertisement