ਸ੍ਰੀਨਗਰ, 26 ਅਪਰੈਲ
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਗੋਲੀਬਾਰੀ ਤੋਂ ਬਾਅਦ ਅਤਿਵਾਦੀਆਂ ਨੂੰ ਖਦੇੜਨ ਦਾ ਅਪਰੇਸ਼ਨ ਦੂਜੇ ਦਿਨ ਵੀ ਜਾਰੀ ਰਿਹਾ ਅਤੇ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਸੋਪੋਰ ਇਲਾਕੇ ’ਚ ਮੁੜ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਦੋ ਅਤਿਵਾਦੀ ਮਾਰੇ ਗਏ ਤੇ ਦੋ ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਮੁਕਾਬਲਾ ਬੀਤੇ ਦਿਨ ਸ਼ੁਰੂ ਹੋਇਆ ਸੀ। ਮੁਕਾਬਲੇ ਵਾਲੀ ਥਾਂ ਦੇ ਨੇੜੇ ਫਾਰੂਕ ਅਹਿਮਦ ਨਾਂ ਦਾ ਨਾਗਰਿਕ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ‘ਚ ਵਾਧੂ ਬਲ ਭੇਜੇ ਗਏ ਹਨ।