
ਗੋਲੀਬਾਰੀ ਵਿੱਚ ਜ਼ਖ਼ਮੀ ਹੋਇਆ ਨੌਜਵਾਨ ਹਸਪਤਾਲ ਵਿੱਚ ਜ਼ੇਰੇ ਇਲਾਜ। -ਫੋਟੋ:ਪੀਟੀਆਈ
ਬੇਗੂਸਰਾਏ(ਬਿਹਾਰ), 13 ਸਤੰਬਰ
ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਮੰਗਲਵਾਰ ਸ਼ਾਮ ਵੱਖ ਵੱਖ ਥਾਵਾਂ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ 11 ਹੋਰ ਜ਼ਖ਼ਮੀ ਹੋ ਗਏ। ਐਸਪੀ ਯੋਗੇਂਦਰ ਕੁਮਾਰ ਨੇ ਗੋਲੀਬਾਰੀ ਵਿੱਚ ਇਕ ਵਿਅਕਤੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਕਰਾਇਆ ਗਿਆ ਹੈ। ਮਿ੍ਤਕ ਦੀ ਪਛਾਣ ਚੰਦਨ ਕੁਮਾਰ(30) ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਨੇ ਬਰੌਨੀ ਤਾਪਘਰ ਚੌਕ, ਬਰੌਨੀ ਤੇਘਰਾ, ਬਛਵਾੜਾ ਅਤੇ ਰਾਜੇਂਦਰ ਪੁਲ ਨੇੜੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।-ਏਜੰਸੀ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ