ਟ੍ਰਿਬਿਊਨ ਨਿਊਜ਼ ਸਰਵਿਸ
ਰੋਹਤਕ, 3 ਸਤੰਬਰ
ਇੱਥੇ ਮਹਾਰਿਸ਼ੀ ਦਇਆਨੰਦ ਯੂਨੀਵਰਸਿਟੀ (ਐੱਮਡੀਯੂ) ਕੈਂਪਸ ਵਿੱਚ ਅੱਜ ਦੇਰ ਸ਼ਾਮ ਦੋ ਗੁੱਟਾਂ ਵਿਚਾਲੇ ਹੋਈ ਝੜਪ ਵਿੱਚ ਗੋਲੀਆਂ ਲੱਗਣ ਕਾਰਨ ਚਾਰ ਵਿਦਿਆਰਥੀ ਜ਼ਖ਼ਮੀ ਹੋ ਗਏ। ਇਹ ਘਟਨਾ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਦੇ ਨਿਕਲਣ ਦੇ ਤੁਰੰਤ ਬਾਅਦ ਹੋਈ, ਜੋ ਇੱਥੇ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ। ਜ਼ਖ਼ਮੀਆਂ ਵਿੱਚ ਸਾਬਕਾ ਵਿਦਿਆਰਥੀ ਆਗੂ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਰਾਜਪਾਲ ਦੱਤਾਤ੍ਰੇਯ ਹੀ ਐੱਮਡੀਯੂ ਦੇ ਚਾਂਸਲਰ ਹਨ।