ਨਵੀਂ ਦਿੱਲੀ: ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਸ਼ਮੂਲੀਅਤ ਵਾਲੇ ਰਿਸ਼ਵਤ ਮਾਮਲੇ ਵਿਚ ਇਕ ਕਥਿਤ ਵਿਚੋਲੀਏ ਨੂੰ ਹਿਰਾਸਤ ਵਿਚ ਲੈ ਕੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏਜੰਸੀ ਨੇ ਸੰਤੋਸ਼ ਜਗਤਾਪ ਨੂੰ ਐਤਵਾਰ ਸਵੇਰੇ ਥਾਣੇ ਤੋਂ ਗ੍ਰਿਫ਼ਤਾਰ ਕੀਤਾ।ਉਨ੍ਹਾਂ ਕਿਹਾ ਕਿ ਉਹ ਪਿਛਲੇ ਮਹੀਨੇ ਉਸ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਜਾਂਚ ਤੋਂ ਬਚ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸੀਬੀਆਈ ਨੇ ਅਗਸਤ ਵਿਚ ਕਥਿਤ ਵਿਚੋਲੀਏ ਜਗਤਾਪ ਦੇ ਟਿਕਾਣੇ ’ਤੇ ਛਾਪਾ ਮਾਰਿਆ ਸੀ ਅਤੇ ਨੌਂ ਲੱਖ ਰੁਪਏ ਵੀ ਬਰਾਮਦ ਕੀਤੇ ਸਨ। -ਪੀਟੀਆਈ