ਜੰਮੂ ਕਸ਼ਮੀਰ ਦੇ ਪੁਣਛ ਵਿਚ ਸੜਕ ਹਾਦਸੇ ’ਚ ਪੰਜ ਫੌਜੀ ਜਵਾਨ ਜ਼ਖ਼ਮੀ
ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿਚ ਬੁੱਧਵਾਰ ਨੂੰ ਇਕ ਸੜਕ ਹਾਦਸੇ ਵਿਚ ਪੰਜ ਫੌਜੀ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਕੰਟਰੋਲ ਰੇਖਾ ਦੇ ਨਾਲ ਬਾਲਨੋਈ ਇਲਾਕੇ ਵਿਚ ਤਾਇਨਾਤ ਇਹ ਫੌਜ ਛੁੱਟੀ ਉੱਤੇ ਆਪਣੇ ਘਰ ਜਾ ਰਹੇ ਸਨ...
Advertisement
ਜੰਮੂ ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਪੁਣਛ ਵਿਚ ਬੁੱਧਵਾਰ ਨੂੰ ਇਕ ਸੜਕ ਹਾਦਸੇ ਵਿਚ ਪੰਜ ਫੌਜੀ ਜਵਾਨ ਜ਼ਖ਼ਮੀ ਹੋ ਗਏ।
ਅਧਿਕਾਰੀਆਂ ਨੇ ਕਿਹਾ ਕਿ ਕੰਟਰੋਲ ਰੇਖਾ ਦੇ ਨਾਲ ਬਾਲਨੋਈ ਇਲਾਕੇ ਵਿਚ ਤਾਇਨਾਤ ਇਹ ਫੌਜ ਛੁੱਟੀ ਉੱਤੇ ਆਪਣੇ ਘਰ ਜਾ ਰਹੇ ਸਨ ਜਦੋਂ ਇਨ੍ਹਾਂ ਦੀ ਕੈਬ ਸਵੇੇਰੇ ਸਵਾ ਸੱਤ ਵਜੇ ਦੇ ਕਰੀਬ ਮਨਕੋਟ ਸੈਕੇਟਰ ਦੇ ਘਨੀ ਪਿੰਡ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ।
Advertisement
ਅਧਿਕਾਰੀ ਨੇ ਕਿਹਾ ਕਿ ਫੌਜ ਦੇ ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਨੂੰ ਮੇਂਧੜ ਦੇ ਸਬ ਜ਼ਿਲ੍ਹਾ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਹੈ।
Advertisement
Advertisement
×

