ਨਵੀਂ ਦਿੱਲੀ (ਪੱਤਰ ਪ੍ਰੇਰਕ): ਪ੍ਰੋ. ਜੀਐੱਨ ਸਾਈ ਬਾਬਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ਦੀ ਆਰਟ ਫੈਕਲਟੀ ਨੇੜੇ ’ਵਰਸਿਟੀ ਵਿਦਿਆਰਥੀਆਂ ਨੇ ਅੱਜ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲੀਸ ਵੱਲੋਂ ਵਿਦਿਆਰਥੀਆਂ ਨਾਲ ਖਿੱਚ-ਧੂਹ ਕੀਤੀ ਗਈ। ਵਿਦਿਆਰਥੀ ਜਥੇਬੰਦੀ ‘ਆਇਸਾ’ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਨੇ ਉਸ ਦੇ ਪੰਜ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਕੇ ਬੁਰਾੜੀ ਥਾਣੇ ਵਿੱਚ ਰੱਖਿਆ। ਜਥੇਬੰਦੀ ਨੇ ਪੁਲੀਸ ’ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਕੁੱਟਮਾਰ ਦਾ ਦੋਸ਼ ਵੀ ਲਾਇਆ।