ਮੁੰਬਈ: ਜੰਮੂ-ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਪੰਜ ਸੁਰੱਖਿਆ ਕਰਮੀਆਂ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ ਸ਼ਿਵ ਸੈਨਾ ਨੇ ਅੱਜ ਕਿਹਾ ਕਿ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਜਵਾਨਾਂ ਦੀ ਮੌਤ ਦਾ ਪੰਜ ਗੁਣਾਂ ਬਦਲਾ ਲਿਆ ਜਾਣਾ ਚਾਹੀਦਾ ਹੈ। ਸ਼ਿਵ ਸੈਨਾ ਦੇ ਮੁੱਖ ਪਰਚੇ ‘ਸਾਮਨਾ’ ਦੀ ਇੱਕ ਸੰਪਾਦਕੀ ਵਿੱਚ ਦਾਅਵਾ ਕੀਤਾ ਗਿਆ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦਿੰਦੀ ਧਾਰਾ 370 ਮਨਸੂਖ਼ ਕਰਨ ਮਗਰੋਂ ਪਾਕਿਸਤਾਨ ਨਾਲ ਹਮਦਰਦੀ ਰੱਖਣ ਵਾਲਿਆਂ ਦੇ ਹੌਸਲੇ ਵਧੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਅਤਿਵਾਦੀ ਅਜਿਹਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਵਾਦੀ ਵਿੱਚ ਵੱਖ-ਵੱਖ ਧਰਮਾਂ ਦੇ ਲੋਕ ਦਾਖ਼ਲ ਨਾ ਹੋ ਸਕਣ। ਇਸੇ ਦੌਰਾਨ ਸ਼ਿਵ ਸੈਨਾ ਅਤੇ ਡੋਗਰਾ ਫਰੰਟ ਨੇ ਪੰਜ ਜਵਾਨਾਂ ਦੇ ਮਾਰੇ ਜਾਣ ਦੇ ਵਿਰੋਧ ਵਿੱਚ ਪਾਕਿਸਤਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਜੰਮੂ ਕਸ਼ਮੀਰ ਵਿੱਚ ਅਤਿਵਾਦ ਨੂੰ ਸਹਿ ਦੇਣ ਅਤੇ ਮਦਦ ਕਰਨ ਲਈ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਫੂਕਿਆ। -ਪੀਟੀਆਈ