ਖ਼ਰਾਬ ਮੌਸਮ ਕਾਰਨ ਰਿਆਧ ਤੋਂ ਦਿੱਲੀ ਪੁੱਜੇ ਜਹਾਜ਼ ਨੂੰ ਜੈਪੁਰ ਮੋੜਿਆ
ਨਵੀਂ ਦਿੱਲੀ (ਪੱਤਰ ਪ੍ਰੇਰਕ): ਰਿਆਧ ਤੋਂ ਦਿੱਲੀ ਆਉਣ ਵਾਲੀ ਏਅਰ ਇੰਡੀਆ ਦੀ ਉਡਾਣ ਏਆਈ 926 ਨੂੰ ਐਤਵਾਰ ਦੇਰ ਰਾਤ ਰਾਜਧਾਨੀ ਵਿੱਚ ਮੌਸਮ ਖ਼ਰਾਬ ਹੋਣ ਕਾਰਨ ਜੈਪੁਰ ਦੇ ਕੌਮਾਂਤਰੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਇਹ ਜਹਾਜ਼ 7 ਜੁਲਾਈ ਨੂੰ ਸਵੇਰੇ...
Advertisement
ਨਵੀਂ ਦਿੱਲੀ (ਪੱਤਰ ਪ੍ਰੇਰਕ): ਰਿਆਧ ਤੋਂ ਦਿੱਲੀ ਆਉਣ ਵਾਲੀ ਏਅਰ ਇੰਡੀਆ ਦੀ ਉਡਾਣ ਏਆਈ 926 ਨੂੰ ਐਤਵਾਰ ਦੇਰ ਰਾਤ ਰਾਜਧਾਨੀ ਵਿੱਚ ਮੌਸਮ ਖ਼ਰਾਬ ਹੋਣ ਕਾਰਨ ਜੈਪੁਰ ਦੇ ਕੌਮਾਂਤਰੀ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਇਹ ਜਹਾਜ਼ 7 ਜੁਲਾਈ ਨੂੰ ਸਵੇਰੇ 1 ਵਜੇ ਦੇ ਕਰੀਬ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਨਾ ਸੀ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਮੌਸਮ ਖ਼ਰਾਬ ਹੋਣ ਕਾਰਨ ਜਹਾਜ਼ ਨੂੰ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਜਹਾਜ਼ ਨੂੰ ਜੈਪੁਰ ਵੱਲ ਮੋੜਨਾ ਪਿਆ। ਸੂਤਰਾਂ ਅਨੁਸਾਰ ਜੈਪੁਰ ਵਿੱਚ ਜਹਾਜ਼ ਉਤਰਨ ਤੋਂ ਬਾਅਦ ਯਾਤਰੀਆਂ ਨੂੰ ਦਿੱਲੀ ਲਈ ਦੂਜੀ ਉਡਾਣ ਪੇਸ਼ ਕੀਤੀ ਗਈ ਪਰ ਉਨ੍ਹਾਂ ਨੇ ਸੜਕ ਰਾਹੀਂ ਸਫ਼ਰ ਕਰਨ ਦੀ ਚੋਣ ਕੀਤੀ। ਪਤਾ ਲੱਗਿਆ ਹੈ ਕਿ ਜਹਾਜ਼ ਉਤਰਨ ਤੋਂ ਤੁਰੰਤ ਬਾਅਦ ਯਾਤਰੀ ਜੈਪੁਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਸਨ।
Advertisement
Advertisement
×