ਨਵੀਂ ਦਿੱਲੀ, 7 ਮਈ
ਇਥੋਂ ਦੀ ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਸਬੰਧ ਵਿਚ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜਿਰਾ ਬੈਨਰਜੀ ਵਿਰੁੱਧ ਅੱਜ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਈਡੀ ਨੇ ਪੱਛਮੀ ਬੰਗਾਲ ਵਿੱਚ ਕਥਿਤ ਕੋਲਾ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਦਾ ਦੋਸ਼ ਲਾਉਂਦਿਆਂ ਸ਼ਿਕਾਇਤ ਦਰਜ ਕਰਵਾਈ ਹੈ। ਚੀਫ ਮੈਟਰੋਪੋਲੀਟਨ ਮੈਜਿਸਟਰੇਟ ਸਨਿਗਧਾ ਸਰਵਰੀਆ ਨੇ ਈਡੀ ਦੀ ਪਟੀਸ਼ਨ ‘ਤੇ ਇਹ ਹੁਕਮ ਜਾਰੀ ਕੀਤਾ।ਵਰਨਣਯੋਗ ਹੈ ਕਿ ਅਭਿਸ਼ੇਕ ਬੈਨਰਜੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਭਤੀਜਾ ਹੈ।