ਅਮਰੋਹਾ (ਉਤਰ ਪ੍ਰਦੇਸ਼): ਰਾਸ਼ਟਰਪਤੀ ਵੱਲੋਂ ਰਹਿਮ ਦੀ ਅਪੀਲ ਰੱਦ ਕੀਤੇ ਜਾਣ ਮਗਰੋਂ ਪਰਿਵਾਰ ਦੇ ਸੱਤ ਜੀਆਂ ਦੀ ਹੱਤਿਆ ਦੇ ਦੋਸ਼ ਵਿੱਚ ਸ਼ਬਨਮ ਅਤੇ ਉਸ ਦੇ ਪ੍ਰੇਮੀ ਸਲੀਮ ਨੂੰ ਫਾਂਸੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਆਜ਼ਾਦ ਭਾਰਤ ਵਿੱਚ ਪਹਿਲੀ ਵਾਰ ਕਿਸੇ ਔਰਤ ਨੂੰ ਫ਼ਾਂਸੀ ਦਿੱਤੀ ਜਾਵੇਗੀ। ਸੈਸ਼ਨ ਕੋਰਟ ਅਤੇ ਅਲਾਹਾਬਾਦ ਹਾਈਕੋਰਟ ਨੇ ਸ਼ਬਨਮ ਤੇ ਸਲੀਮ ਨੂੰ ਇਸ ਕਾਰੇ ਲਈ ਮੌਤ ਦੀ ਸਜ਼ਾ ਸੁਣਾਈ ਸੀ ਤੇ ਮਗਰੋਂ ਸੁਪਰੀਮ ਕੋਰਟ ਨੇ ਇਸ ਸਜ਼ਾ ਨੂੰ ਬਰਕਰਾਰ ਰੱਖਿਆ। ਪਵਨ ਜੱਲਾਦ ਵੱਲੋਂ ਦੋਵਾਂ ਨੂੰ ਮਥੁਰਾ ਜੇਲ੍ਹ ਵਿੱਚ ਫਾਂਸੀ ਦਿੱਤੀ ਜਾਵੇਗੀ, ਪਰ ਅਜੇ ਤੱਕ ਫਾਂਸੀ ਦੀ ਤਰੀਕ ਤੈਅ ਨਹੀਂ ਹੋਈ। -ਆਈਏਐੱਨਐੱਸ