ਨਵੀਂ ਦਿੱਲੀ, 27 ਅਕਤੂਬਰ
ਕੋਵੀਡ-19 ਦੇ 40 ਹਜ਼ਾਰ ਤੋਂ ਵੀ ਘੱਟ ਨਵੇਂ ਮਾਮਲੇ ਤਿੰਨ ਮਹੀਨਿਆਂ ਬਾਅਦ ਪਹਿਲੀ ਵਾਰ ਦੇਸ਼ ਵਿਚ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿੱਚ ਕੋਵਿਡ-19 ਦੇ 36470 ਨਵੇਂ ਕੇਸ ਸਾਹਮਣੇ ਆਏ ਹਨ ਤੇ ਕੁੱਲ ਮਰੀਜ਼ਾਂ ਦੀ ਗਿਣਤੀ ਗਿਣਤੀ ਵਧ ਕੇ 7946,429 ਹੋ ਗਈ। ਇਸ ਸਮੇਂ ਦੌਰਾਨ 488 ਲੋਕਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 1,19,502 ਹੋ ਗਈ।