ਨਵੀਂ ਦਿੱਲੀ, 19 ਅਗਸਤ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਲਾਤੀਨੀ ਅਮਰੀਕੀ ਮੁਲਕਾਂ ਦੇ ਰਾਜਦੂਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਰੇਬਿਆਈ ਮੁਲਕਾਂ ਦੇ ਸਫ਼ੀਰ ਵੀ ਹਾਜ਼ਰ ਸਨ। ਇਸ ਮੁਲਾਕਾਤ ਦਾ ਮੰਤਵ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਸੀ। ਜ਼ਿਕਰਯੋਗ ਹੈ ਕਿ ਜੈਸ਼ੰਕਰ ਦੱਖਣੀ ਅਮਰੀਕਾ ਦੇ ਦੌਰੇ ਉਤੇ ਜਾ ਰਹੇ ਹਨ। ਭਾਰਤ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਅਰਜਨਟੀਨਾ, ਬ੍ਰਾਜ਼ੀਲ, ਕੋਲੰਬੀਆ, ਕੋਸਟਾਰੀਕਾ, ਕਿਊਬਾ, ਡੌਮੀਨਿਕਨ ਰਿਪਬਲਿਕ, ਜਮਾਇਕਾ, ਮੈਕਸਿਕੋ, ਪਨਾਮਾ ਦੇ ਰਾਜਦੂਤ ਸ਼ਾਮਲ ਸਨ। ਜੈਸ਼ੰਕਰ ਨੇ ਕਿਹਾ ਕਿ ਇਨ੍ਹਾਂ ਮੁਲਕਾਂ ਤੇ ਭਾਰਤ ਵਿਚਾਲੇ ਸਹਿਯੋਗ ਵਧਾਉਣ ਦੀ ਕਾਫ਼ੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਵਪਾਰਕ ਪੱਖ ਤੋਂ ਸਹਿਯੋਗ ਵਧਾਇਆ ਜਾਵੇਗਾ। -ਪੀਟੀਆਈ