ਨਵੀਂ ਦਿੱਲੀ, 24 ਨਵੰਬਰ
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ‘ਆਈਐੱਸਆਈਐੱਸ ਕਸ਼ਮੀਰ’ ਵੱਲੋਂ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੇ ਦਿੱਲੀ ਸਥਿਤ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਦੇ ਡਿਪਟੀ ਕਮਿਸ਼ਨਰ (ਸੈਂਟਰਲ) ਨੂੰ ਭੇਜੀ ਗਈ ਸ਼ਿਕਾਇਤ ਵਿੱਚ ਗੰਭੀਰ ਦੀ ਅਧਿਕਾਰਤ ਈਮੇਲ ਆਈਡੀ ’ਤੇ ਮੰਗਲਵਾਰ ਰਾਤ 9.32 ਵਜੇ ਆਈਐੱਸਆਈਐੱਸ ਕਸ਼ਮੀਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਪ੍ਰਾਪਤ ਹੋਈਆਂ। ਅਧਿਕਾਰੀਆਂ ਨੇ ਕਿਹਾ ਕਿ ਈ-ਮੇਲ ਵਿੱਚ ਲਿਖਿਆ ਸੀ, ‘ਅਸੀਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮਾਰ ਦੇਵਾਂਗੇ।’