ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇੰਟੈਲੀਜੈਂਸ ਬਿਊਰੋ ਦੇ ਸਾਬਕਾ ਅਧਿਕਾਰੀ ਨੂੰ ਇੱਕ ਸਾਲ ਕੈਦ ਤੇ ਜੁਰਮਾਨਾ

ਸੀਬੀਆਈ ਦੀ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੇ ਇੰਟੈਲੀਜੈਂਸ ਬਿਊਰੋ ਦੇ ਇੱਕ ਸਾਬਕਾ ਅਧਿਕਾਰੀ ਹਰਪ੍ਰੀਤ ਸਿੰਘ ਸੰਧੂ ਨੂੰ ਇੱਕ ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਸ ਨੂੰ ਇਹ ਸਜ਼ਾ 2016 ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ...
Advertisement

ਸੀਬੀਆਈ ਦੀ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਨੇ ਇੰਟੈਲੀਜੈਂਸ ਬਿਊਰੋ ਦੇ ਇੱਕ ਸਾਬਕਾ ਅਧਿਕਾਰੀ ਹਰਪ੍ਰੀਤ ਸਿੰਘ ਸੰਧੂ ਨੂੰ ਇੱਕ ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਸ ਨੂੰ ਇਹ ਸਜ਼ਾ 2016 ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਦਰਜ ਇਕ ਕੇਸ ਵਿੱਚ ਸੁਣਾਈ ਗਈ ਹੈ। ਉਸ ’ਤੇ ਦੋਸ਼ ਹੈ ਕਿ ਉਸ ਨੇ ਆਪਣੇ-ਆਪ ਨੂੰ ਸੀਬੀਆਈ ਦਾ ਇੰਸਪੈਕਟਰ ਦੱਸ ਕੇ ਰਵਿੰਦਰ ਸਿੰਘ ਵਾਸੀ ਡੋਡਾ, ਤਹਿਸੀਲ ਗਿੱਦੜਬਾਹਾ ਤੋਂ ਇੱਕ ਮਾਮਲੇ ਵਿੱਚ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਪਰੰਤ 70 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਕਰ ਕੇ ਇਹ ਰਾਸ਼ੀ ਹਾਸਲ ਕੀਤੀ ਸੀ।

ਸੀਬੀਆਈ ਵੱਲੋਂ ਇਸ ਮਾਮਲੇ ਵਿੱਚ ਵਿਕਾਸ ਭਾਰਤੀ ਨਾਮ ਦੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਉਹ ਵਿਅਕਤੀ ਪਹਿਲੀ ਨਵੰਬਰ 2022 ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਅਦਾਲਤ ਨੇ ਉਸ ਨੂੰ ਭਗੌੜਾ ਐਲਾਨਿਆ ਹੋਇਆ ਹੈ। ਸੀਬੀਆਈ ਦੇ ਵਕੀਲ ਅਨਮੋਲ ਨਾਰੰਗ ਅਨੁਸਾਰ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਸ਼ਿਕਾਇਤ ਸੀਬੀਆਈ ਚੰਡੀਗੜ੍ਹ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਨੂੰ ਸ਼ਿਕਾਇਤ ਮਿਲਣ ਮਗਰੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਸੀ।

Advertisement

Advertisement