ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਦੀ ਦੋਹਤੀ ਨੇ ਖ਼ੁਦਕੁਸ਼ੀ ਕੀਤੀ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਦੀ ਦੋਹਤੀ ਨੇ ਖ਼ੁਦਕੁਸ਼ੀ ਕੀਤੀ

ਬੰਗਲੌਰ, 28 ਜਨਵਰੀ

ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀਐੱਸ ਯੇਦੀਯੁਰੱਪਾ ਦੀ ਦੋਹਤੀ ਡਾ. ਸੌਂਦਰਿਆ ਵੀਵਾਈ ਨੇ ਅੱਜ ਸਵੇਰੇ ਆਪਣੇ ਵਸੰਤ ਨਗਰ ਫਲੈਟ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਅਨੁਸਾਰ ਨਿੱਜੀ ਹਸਪਤਾਲ ਵਿੱਚ ਕੰਮ ਕਰਦੀ 30 ਸਾਲਾ ਡਾਕਟਰ ਵੱਲੋਂ ਚੁੱਕੇ ਗਏ ਇਸ ਕਦਮ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ। ਪੁਲੀਸ ਨੇ ਦੱਸਿਆ ਕਿ ਭਾਜਪਾ ਨੇਤਾ ਦੀ ਦੂਜੀ ਧੀ ਪਦਮਾਵਤੀ ਦੀ ਧੀ ਸੌਂਦਰਿਆ ਦਾ ਵਿਆਹ 2018 ਵਿੱਚ ਉਸੇ ਹਸਪਤਾਲ ਵਿੱਚ ਕੰਮ ਕਰਨ ਵਾਲੇ ਡਾਕਟਰ ਨੀਰਜ ਐੱਸ ਨਾਲ ਹੋਇਆ ਸੀ। ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਨੀਰਜ ਡਿਊਟੀ ਲਈ ਰਵਾਨਾ ਹੋਇਆ ਅਤੇ ਸ਼ੱਕ ਹੈ ਕਿ ਉਸ ਤੋਂ ਦੋ ਘੰਟੇ ਬਾਅਦ ਸੌਂਦਰਿਆ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਨੌਕਰਾਣੀ ਘਰ ਆਈ ਅਤੇ ਦਰਵਾਜ਼ਾ ਕਈ ਵਾਰ ਖੜਕਾਇਆ। ਉਸ ਨੇ ਡਾਕਟਰ ਨੀਰਜ ਨੂੰ ਸੂਚਿਤ ਕੀਤਾ, ਜਿਸ ਨੇ ਫ਼ੋਨ ਕੀਤਾ ਪਰ ਕੋਈ ਜਵਾਬ ਨਹੀਂ ਆਇਆ। ਪੁਲੀਸ ਨੇ ਕਿਹਾ ਫਿਰ ਦਰਵਾਜ਼ਾ ਤੋੜਿਆ ਗਿਆ ਤੇ ਲਾਸ਼ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਪੋਸਟਮਾਰਟਮ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All