ਨਵੀਂ ਦਿੱਲੀ, 6 ਸਤੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਨੈਸ਼ਨਲ ਸਟਾਕ ਐਕਸਚੇਂਜ (ਐੱਨਐੱਸਈ) ਦੇ ਸਾਬਕਾ ਐੱਮਡੀ ਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਰਵੀ ਨਾਰਾਇਣ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੰਘੀ ਜਾਂਚ ਏਜੰਸੀ ‘ਕੋ-ਲੋਕੇਸ਼ਨ ਘੁਟਾਲਾ’ ਮਾਮਲੇ ਅਤੇ ਕਰਮਚਾਰੀਆਂ ਦੇ ਗੈਰਕਾਨੂੰਨੀ ਢੰਗ ਨਾਲ ਫੋਨ ਟੈਪ ਕਰਨ ਦੇ ਦੋਸ਼ਾਂ ਨਾਲ ਜੁੜੇ ਦੋ ਅਪਰਾਧਕ ਮਾਮਲਿਆਂ ਤਹਿਤ ਨਾਰਾਇਣ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਸਮਝਿਆ ਜਾਂਦਾ ਹੈ ਕਿ ਨਾਰਾਇਣ ਨੂੰ ਫੋਨ ਟੈਪ ਕਰਨ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।