ਮੇਘਾਲਿਆ ਦੇ ਸਾਬਕਾ ਮੁੱਖ ਮੰਤਰੀ ਲਪਾਂਗ ਦਾ ਦੇਹਾਂਤ
ਮੇਘਾਲਿਆ ਦੇ ਚਾਰ ਵਾਰ ਮੁੱਖ ਮੰਤਰੀ ਰਹੇ ਡੀ ਡੀ ਲਪਾਂਗ ਦਾ ਇੱਥੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। ਲਪਾਂਗ (93) ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਮੈਥਿਸਟ ਲਿੰਡਾ ਜੋਨਸ ਬਲਾਹ ਅਤੇ ਦੋ ਬੱਚੇ...
Advertisement
ਮੇਘਾਲਿਆ ਦੇ ਚਾਰ ਵਾਰ ਮੁੱਖ ਮੰਤਰੀ ਰਹੇ ਡੀ ਡੀ ਲਪਾਂਗ ਦਾ ਇੱਥੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿੱਤੀ। ਲਪਾਂਗ (93) ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਅਮੈਥਿਸਟ ਲਿੰਡਾ ਜੋਨਸ ਬਲਾਹ ਅਤੇ ਦੋ ਬੱਚੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਲਪਾਂਗ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਰਿਵਾਰ ਨੇ ਕਿਹਾ ਕਿ ਲਪਾਂਗ ਲੰਬੇ ਸਮੇਂ ਤੋਂ ਉਮਰ ਸਬੰਧੀ ਬਿਮਾਰੀਆਂ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਸ਼ੁੱਕਰਵਾਰ ਸ਼ਾਮ ਨੂੰ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਲਪਾਂਗ ਦੇ ਦੇਹਾਂਤ ਸਮੇਂ ਸਾਬਕਾ ਸੰਸਦ ਮੈਂਬਰ ਅਤੇ ਕਾਂਗਰਸ ਦੇ ਆਗੂ ਵਿਨਸੇਂਟ ਐੱਚ ਪਾਲਾ ਹਸਪਤਾਲ ਵਿੱਚ ਮੌਜੂਦ ਸਨ।
Advertisement
Advertisement
×