ਸਾਬਕਾ ਸੰਸਦ ਮੈਂਬਰ, ਚਾਰ ਸਾਬਕਾ ਵਿਧਾਇਕ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

ਸਾਬਕਾ ਸੰਸਦ ਮੈਂਬਰ, ਚਾਰ ਸਾਬਕਾ ਵਿਧਾਇਕ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 14 ਦਸੰਬਰ

ਕਾਂਗਰਸ ਦੇ ਇਕ ਸਾਬਕਾ ਸੰਸਦ ਮੈਂਬਰ ਅਤੇ ਚਾਰ ਸਾਬਕਾ ਵਿਧਾਇਕ ਮੰਗਲਵਾਰ ਨੂੰ ਇਥੇ ਕੈਪਟਨ ਅਮਰਿੰਦਰ ਸਿਘ ਦੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ। ਚਾਰ ਸਾਬਕਾ ਵਿਧਾਇਕਾਂ ਵਿਚੋਂ ਤਿੰਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹਿ ਚੁੱਕੇ ਹਨ। ਪੰਜਾਬ ਲੋਕ ਕਾਂਗਰਸ ਨੇ ਇਕ ਬਿਆਨ ਵਿੱਚ ਕਿਹਾ ਕਿ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹੇ ਅਮਰੀਕ ਸਿੰਘ ਆਲੀਵਾਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਅਤੇ ਸ਼ੋ੍ਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਫਰਜਾਨਾ ਆਲਮ ਅਤੇ ਰਾਜਵਿੰਦਰ ਕੌਰ ਭਾਗੀਕੇ, ਅਮਰਿੰਦਰ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਮੋਹਨ ਸ਼ਰਮਾ ਅਤੇ ਸਤਵੀਰ ਸਿੰਘ ਪੱਲੀਝਿੱਕੀ ਤੇ ਪੰਜਾਬ ਆੜ੍ਹਤੀਆ ਸੰਗਠਨ ਦੇ ਪ੍ਰਧਾਨ ਵਿਜੇ ਕਾਲਰਾ ਵੀ ਪਾਰਟੀ ਵਿੱਚ ਸ਼ਾਮਲ ਹੋਏ ਹਨ। -ਏਜੰਸੀ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All