ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦਾ ਦੇਹਾਂਤ

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦੀ ਅੱਜ ਇੱਥੇ ਅਚਾਨਕ ਦਿਲ ਦੀ ਧੜਕਨ ਬੰਦ ਹੋਣ ਕਾਰਨ ਅਚਾਨਕ ਮੌਤ ਹੋ ਗਈ| ਬੰਗਾ ਹਲਕੇ ਤੋਂ ਵਿਧਾਇਕ ਰਹੇ 92 ਸਾਲਾ ਤਰਲੋਚਨ ਸਿੰਘ ਸੂੰਢ ਇੱਥੇ ਪਾਰਟੀ ਦੇ ਤਰਨ ਤਾਰਨ ਹਲਕੇ ਦੀ ਜ਼ਿਮਨੀ...
Advertisement

ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦੀ ਅੱਜ ਇੱਥੇ ਅਚਾਨਕ ਦਿਲ ਦੀ ਧੜਕਨ ਬੰਦ ਹੋਣ ਕਾਰਨ ਅਚਾਨਕ ਮੌਤ ਹੋ ਗਈ| ਬੰਗਾ ਹਲਕੇ ਤੋਂ ਵਿਧਾਇਕ ਰਹੇ 92 ਸਾਲਾ ਤਰਲੋਚਨ ਸਿੰਘ ਸੂੰਢ ਇੱਥੇ ਪਾਰਟੀ ਦੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਸਨ ਅਤੇ ਨੇੜਲੇ ਪਿੰਡ ਕੱਕਾ ਕੰਡਿਆਲਾ ਦੇ ਹੋਟਲ ਵਿੱਚ ਠਹਿਰੇ ਹੋਏ ਸਨ| ਜਦੋਂ ਉਹ ਆਪਣੇ ਕਮਰੇ ਵਿੱਚੋਂ ਕਾਫੀ ਦੇਰ ਤੱਕ ਬਾਹਰ ਨਾ ਨਿਕਲੇ ਤਾਂ ਉਨ੍ਹਾਂ ਦੇ ਸੁਰੱਖਿਆ ਕਰਮੀ ਨੇ ਅੰਦਰ ਜਾ ਦੇਖਿਆ। ਉਹ ਬੇਸੁੱਧ ਪਏ ਹੋਏ ਸਨ। ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ| ਤਰਨ ਤਾਰਨ ਦੀ ਪੁਲੀਸ ਨੇ ਸਾਬਕਾ ਵਿਧਾਇਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ|

Advertisement
Advertisement
Show comments