ਨਵੀਂ ਦਿੱਲੀ, 2 ਦਸੰਬਰ
ਰਾਜ ਸਭਾ ਮੈਂਬਰ ਡਾ. ਮਨਮੋਹਨ ਸਿੰਘ ਖ਼ਰਾਬ ਸਿਹਤ ਕਾਰਨ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਣਗੇ ਅਤੇ ਉਨ੍ਹਾਂ ਦੀ ਛੁੱਟੀ ਦੀ ਬੇਨਤੀ ਨੂੰ ਸਦਨ ਨੇ ਅੱਜ ਸਵੀਕਾਰ ਕਰ ਲਿਆ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਰਾਜ ਸਭਾ ਦੇ ਮੈਂਬਰ ਹਨ। ਉਪਰਲੇ ਸਦਨ ਦੀ ਬੈਠਕ ਦੀ ਸ਼ੁਰੂਆਤ ‘ਤੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਉਨ੍ਹਾਂ ਨੂੰ ਡਾਕਟਰ ਮਨਮੋਹਨ ਸਿੰਘ ਦਾ ਪੱਤਰ ਮਿਲਿਆ ਹੈ, ਜਿਸ ਵਿੱਚ ਸਿਹਤ ਸਮੱਸਿਆਵਾਂ ਕਾਰਨ ਮੌਜੂਦਾ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਪ੍ਰਗਟਾਈ ਗਈ ਹੈ। ਉਨ੍ਹਾਂ ਨੇ 29 ਨਵੰਬਰ ਤੋਂ 23 ਦਸੰਬਰ ਤੱਕ ਛੁੱਟੀ ਮੰਗੀ ਹੈ ਤੇ ਸਦਨ ਦੀ ਸਹਿਮਤੀ ਨਾਲ ਉਨ੍ਹਾਂ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।