ਅਹਿਮਦਾਬਾਦ: ਗੁਜਰਾਤ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸਾਲ 2002 ਦੇ ਫ਼ਿਰਕੂ ਦੰਗਿਆਂ ਨਾਲ ਸਬੰਧਤ ਮਾਮਲੇ ਵਿੱਚ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ ਪਾਲਨਪੁਰ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ। ਭੱਟ ਨੂੰ ਦੰਗਿਆਂ ਦੇ ਸਬੰਧ ਵਿੱਚ ਬੇਕਸੂਰ ਲੋਕਾਂ ਨੂੰ ਗਲਤ ਤਰੀਕੇ ਨਾਲ ਫਸਾਉਣ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ‘ਟਰਾਂਸਫਰ ਵਾਰੰਟ’ ਰਾਹੀਂ ਗ੍ਰਿਫਤਾਰ ਕੀਤਾ ਗਿਆ ਹੈ। ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਅਤੇ ਗੁਜਰਾਤ ਦੇ ਸਾਬਕਾ ਪੁਲੀਸ ਡਾਇਰੈਕਟਰ ਜਨਰਲ ਆਰਬੀ ਸ੍ਰੀਕੁਮਾਰ ਤੋਂ ਬਾਅਦ ਭੱਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਤੀਜਾ ਮੁਲਜ਼ਮ ਹੈ। ਭੱਟ 2018 ਤੋਂ ਬਨਾਸਕਾਂਥਾ ਜ਼ਿਲ੍ਹੇ ਦੀ ਪਾਲਨਪੁਰ ਜੇਲ੍ਹ ਵਿੱਚ ਬੰਦ ਹੈ। ਸਿਟ ਗੁਜਰਾਤ ਦੰਗਿਆਂ ਨਾਲ ਸਬੰਧਤ ਸਬੂਤਾਂ ਨੂੰ ਮਿਟਾਉਣ ਦੇ ਵੱਖ ਵੱਖ ਮਾਮਲਿਆਂ ਵਿੱਚ ਭੱਟ, ਸ੍ਰੀਕੁਮਾਰ ਤੇ ਸੀਤਲਵਾੜ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। -ਪੀਟੀਆਈ