ਨਵੀਂ ਦਿੱਲੀ, 14 ਅਗਸਤ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਥਿਤੀ ਵਿਚ ਕੋਈ ਸੁਧਾਰ ਨਹੀਂ ਹੋਇਆ ਅਤੇ ਉਹ ਹਾਲੇ ਵੀ ਵੈਂਟੀਲੇਟਰ ’ਤੇ ਹਨ। ਸ੍ਰੀ ਮੁਖਰਜੀ (84) ਨੂੰ 10 ਅਗਸਤ ਨੂੰ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਪਹਿਲਾਂ ਉਨ੍ਹਾਂ ਦਾ ਕੋਵਿਡ-19 ਟੈਸਟ ਕੀਤਾ ਗਿਆ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਹਸਪਤਾਲ ਨੇ ਬਿਆਨ ਵਿੱਚ ਕਿਹਾ, “ਅੱਜ ਸਵੇਰੇ ਪ੍ਰਣਬ ਮੁਖਰਜੀ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਉਹ ਹਾਲੇ ਵੀ ਵੈਂਟੀਲੇਟਰ ’ਤੇ ਹਨ। ਉਨ੍ਹਾਂ ਦੀ ਹਾਲਤ ਸਥਿਤ ਹੈ।” ਸ੍ਰੀ ਮੁਖਰਜੀ ਸਾਲ 2012 ਤੋਂ 2017 ਤੱਕ ਦੇਸ਼ ਦੇ ਰਾਸ਼ਟਰਪਤੀ ਰਹੇ।