ਨਵੀਂ ਦਿੱਲੀ, 26 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ। 2004 ਤੋਂ 2014 ਦਰਮਿਆਨ ਯੂਪੀਏ ਗੱਠਜੋੜ ਸਰਕਾਰ ਦੇ ਮੁਖੀ ਰਹੇ ਸ੍ਰੀ ਮਨਮੋਹਨ ਸਿੰਘ ਅੱਜ 89 ਸਾਲ ਦੇ ਹੋ ਗਏ। ਉਨ੍ਹਾਂ ਨੂੰ 1991-96 ਦੌਰਾਨ ਪੀਵੀ ਨਰਸਿਮ੍ਹਾ ਰਾਓ ਸਰਕਾਰ ਵਿੱਚ ਵਿੱਤ ਮੰਤਰੀ ਵਜੋਂ ਆਰਥਿਕ ਸੁਧਾਰਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਦਾ ਸਿਹਰਾ ਜਾਂਦਾ ਹੈ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸ੍ਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀ ਵਧਾਈ ਦਿੱਤੀ।