ਨਵੀਂ ਦਿੱਲੀ, 24 ਅਪਰੈਲ
ਏਮਸ ’ਚ ਦਾਖਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰੋਨਾਵਾਇਰਸ ਲਾਗ ਤੋਂ ਉੱਭਰ ਰਹੇ ਹਨ ਤੇ ਉਨ੍ਹਾਂ ਦੀ ਸਿਹਤ ’ਚ ਸੁਧਾਰ ਹੋ ਰਿਹਾ ਹੈ। ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਦੱਸਿਆ ਕਿ ਮਨਮੋਹਨ ਸਿੰਘ ਦੀ ਹਾਲਾਤ ਸਥਿਰ ਹੈ ਅਤੇ ਉਹ ਤੇਜ਼ੀ ਨਾਲ ਤੰਦਰੁਸਤ ਹੋ ਰਹੇ ਹਨ। ਉਨ੍ਹਾਂ ਨੂੰ ਦੁਬਾਰਾ ਬੁਖਾਰ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ 19 ਅਪਰੈਲ ਨੂੰ ਕਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਏਮਸ ਦਾਖਲ ਕਰਵਾਇਆ ਗਿਆ ਸੀ। -ਪੀਟੀਆਈ