ਹੈਦਰਾਬਾਦ, 29 ਅਗਸਤ
ਤਿਲੰਗਾਨਾ ਤੋਂ ਦੋ ਵਾਰ ਰਾਜ ਸਭਾ ਮੈਂਬਰ ਰਹੇ ਐੱਮ.ਏ. ਖਾਨ ਨੇ ਵੱਖ ਵੱਖ ਕਾਰਨਾਂ ਦਾ ਹਵਾਲਾ ਦਿੰਦਿਆਂ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਏਆਈਸੀਸੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਖਾਨ ਨੇ ਦੋਸ਼ ਲਾਇਆ ਕਿ ਪਾਰਟੀ ਜ਼ਮੀਨੀ ਪੱਧਰ ’ਤੇ ਆਪਣਾ ਆਧਾਰ ਗੁਆ ਚੁੱਕੀ ਹੈ ਅਤੇ ਲੋਕਾਂ ਨੂੰ ਇਹ ਯਕੀਨ ਦਿਵਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ ਕਿ ਉਹ ਆਪਣੀ ਪੁਰਾਣੀ ਸ਼ਾਨ ਬਹਾਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਭਲਾਈ ਲਈ ਸੀਨੀਅਰ ਆਗੂਆਂ ਵੱਲੋਂ ਚੁੱਕੀ ਗਈ ਆਵਾਜ਼ ਨੂੰ ਹਾਈਕਮਾਂਡ ਵੱਲੋਂ ਬਗਾਵਤ ਵਜੋਂ ਦੇਖਿਆ ਜਾ ਰਿਹਾ ਹੈ। ਜੇ ਇਨ੍ਹਾਂ ਆਗੂਆਂ ਨੂੰ ਭਰੋਸੇ ’ਚ ਲਿਆ ਜਾਂਦਾ ਤਾਂ ਹਾਲਾਤ ਕੁੱਝ ਹੋਰ ਹੁੰਦੇ। -ਪੀਟੀਆਈ