ਚੰਡੀਗੜ੍ਹ: ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਸੁਰਿੰਦਰ ਸਿੰਘ ਨਿੱਜਰ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 71 ਸਾਲਾਂ ਦੇ ਸਨ। ਉਨ੍ਹਾਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਤੇ ਕਲਕੱਤਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਰਿੰਦਰ ਸਿੰਘ ਨਿੱਜਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਸਟਿਸ ਨਿੱਜਰ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਵੀ ਰਹੇ ਸਨ। -ਟਨਸ