ਅਲ-ਫਲਾਹ ’ਵਰਸਿਟੀ ਦੇ ਬਾਨੀ ਨੂੰ ਜੇਲ੍ਹ ਭੇਜਿਆ
ਦਿੱਲੀ ਦੀ ਅਦਾਲਤ ਨੇ ਲਾਲ ਕਿਲ੍ਹਾ ਧਮਾਕੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਅਲ-ਫਲਾਹ ਯੂਨੀਵਰਸਿਟੀ ਦੇ ਸੰਸਥਾਪਕ ਜਵਾਦ ਅਹਿਮਦ ਸਿੱਦੀਕੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਧਮਾਕੇ ਸਬੰਧੀ ਇਸ ਯੂਨੀਵਰਸਿਟੀ ਨਾਲ ਜੁੜੇ ਡਾਕਟਰਾਂ ਸਮੇਤ ਕਈ...
Advertisement
ਦਿੱਲੀ ਦੀ ਅਦਾਲਤ ਨੇ ਲਾਲ ਕਿਲ੍ਹਾ ਧਮਾਕੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਅਲ-ਫਲਾਹ ਯੂਨੀਵਰਸਿਟੀ ਦੇ ਸੰਸਥਾਪਕ ਜਵਾਦ ਅਹਿਮਦ ਸਿੱਦੀਕੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਧਮਾਕੇ ਸਬੰਧੀ ਇਸ ਯੂਨੀਵਰਸਿਟੀ ਨਾਲ ਜੁੜੇ ਡਾਕਟਰਾਂ ਸਮੇਤ ਕਈ ਸਟਾਫ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿੱਦੀਕੀ 19 ਨਵੰਬਰ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੀ 13 ਦਿਨ ਦੀ ਹਿਰਾਸਤ ਵਿੱਚ ਸੀ। ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਅਲ-ਫਲਾਹ ਯੂਨੀਵਰਸਿਟੀ ਨਾਲ ਜੁੜੇ ਸਥਾਨਾਂ ਤੋਂ ਅਮੋਨੀਅਮ ਨਾਈਟ੍ਰੇਟ ਸਮੇਤ ਵੱਡੀ ਮਾਤਰਾ ਵਿੱਚ ਧਮਾਕਾਖੇਜ਼ ਸਮੱਗਰੀ ਬਰਾਮਦ ਕੀਤੀ ਸੀ। ਜਾਂਚ ਏਜੰਸੀਆਂ ਵੱਲੋਂ ਫਰੀਦਾਬਾਦ ਸਥਿਤ ਅਲ-ਫਲਾਹ ਯੂਨੀਵਰਸਿਟੀ ਦੀ ਜਾਇਦਾਦ ਦੀ ਮਾਲਕੀ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਉਧਰ, ਯੂਨੀਵਰਸਿਟੀ ਨਾਲ ਜੁੜੇ ਵਿਦਿਆਰਥੀਆਂ ਦੇ ਮਾਪੇ ਚਿੰਤਤ ਹਨ, ਹਾਲਾਂਕਿ ਯੂਨੀਵਰਸਿਟੀ ਪ੍ਰਸ਼ਾਸਨ ਉਨ੍ਹਾਂ ਦੇ ਫ਼ਿਕਰ ਦੂਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
Advertisement
Advertisement
×

