ਕੋਲਕਾਤਾ, 28 ਸਤੰਬਰ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਇਕ ਚਿਟ ਫੰਡ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਕੋਲਕਾਤਾ ’ਚ ਇਕ ਸਾਬਕਾ ਡਿਪਟੀ ਰਜਿਸਟਰਾਰ ਆਫ ਕੰਪਨੀਜ਼ ਅਤੇ ਤਿੰਨ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਜਾਂਚ ਏਜੰਸੀ ਦੇ ਇਕ ਅਧਿਕਾਰੀ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਇਕ ਪ੍ਰਾਈਵੇਟ ਕੰਪਨੀ ਦਾ ਸੰਸਥਾਪਕ ਡਾਇਰੈਕਟਰ ਤੇ ਦੋ ਟੈਰੀਟਰੀ ਮੈਨੇਜਰ ਸ਼ਾਮਲ ਹਨ। ਸੀਬੀਆਈ ਨੇ 2014 ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਕ ਕੰਪਨੀ ਦੇ ਤਤਕਾਲੀ ਐੱਮਡੀ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਇਸ ਸਬੰਧੀ ਉੜੀਸਾ ਦੇ ਬਾਲਾਸੋਰ ਜ਼ਿਲ੍ਹੇ ’ਚ ਦਰਜ ਕੇਸ ਦੀ ਜਾਂਚ ਦੀ ਜ਼ਿੰਮੇਵਾਰੀ ਸੰਭਾਲ ਲਈ ਸੀ। -ਪੀਟੀਆਈ