ਪਟਨਾ, 15 ਜਨਵਰੀ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪਿਤਰੀ ਜ਼ਿਲ੍ਹੇ ਨਾਲੰਦਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੱਤ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਮ੍ਰਿਤਕਾਂ ਦੀ ਉਮਰ 50-55 ਸਾਲ ਦਰਮਿਆਨ ਸੀ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦਾਅਵਾ ਕੀਤਾ ਕਿ ਬੀਤੀ ਦੇਰ ਰਾਤ ਸ਼ਰਾਬ ਪੀਣ ਤੋਂ ਬਾਅਦ ਚਾਰੋਂ ਬਿਮਾਰ ਹੋ ਗਏ ਅਤੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ -ਪੀਟੀਆਈ