DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Accident: ਬੰਗਾ ਵਿੱਚ ਬੱਸ ਪਲਟਣ ਕਾਰਨ ਕੰਡਕਟਰ ਸਣੇ ਚਾਰ ਹਲਾਕ

17 ਸਵਾਰੀਆਂ ਜ਼ਖ਼ਮੀ; ਚਾਲਕ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਹਾਦਸਾ

  • fb
  • twitter
  • whatsapp
  • whatsapp
featured-img featured-img
ਹਾਦਸੇ ਦੌਰਾਨ ਸੜਕ ’ਤੇ ਪਲਟੀ ਪਈ ਬੱਸ।
Advertisement
ਇੱਥੇ ਅੱਜ ਸਵੇਰੇ ਮੁੱਖ ਮਾਰਗ ਵਾਲਾ ਫਲਾਈਓਵਰ ਉਤਰਦਿਆਂ ਹੀ ਨਿੱਜੀ ਕੰਪਨੀ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ’ਚ ਸਵਾਰ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 17 ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ। ਮ੍ਰਿਤਕਾਂ ਵਿੱਚ ਬੱਸ ਦਾ ਕੰਡਕਟਰ ਵੀ ਸ਼ਾਮਲ ਹੈ। ਤਿੰਨ ਮ੍ਰਿਤਕਾਂ ਦੀ ਪਛਾਣ ਵਿਕਾਸ ਤੁਲੀ ਵਾਸੀ ਅੰਮਿਤਸਰ, ਜੋਸ਼ੀਨਾ ਜੌਰਜ ਵਾਸੀ ਕੇਰਲਾ ਤੇ ਖੇਮ ਸਿੰਘ ਕੰਡਕਟਰ ਵਜੋਂ ਹੋਈ ਹੈ, ਜਦੋਂ ਕਿ ਇੱਕ ਹੋਰ ਮ੍ਰਿਤਕ ਦੀ ਪਛਾਣ ਨਹੀਂ ਹੋਈ। ਬੱਸ ਏ ਐੱਸ01ਕਿਊ ਸੀ-2348 ਮਨਾਲੀ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸ ਵਿੱਚ 42 ਦੇ ਕਰੀਬ ਸਵਾਰੀਆਂ ਸਨ। ਅੰਮ੍ਰਿਤਸਰ ਵੱਲ ਜਾਂਦੇ ਸਮੇਂ ਇੱਥੇ ਸੰਤੁਲਨ ਵਿਗੜਨ ਕਾਰਨ ਇਹ ਪਲਟ ਗਈ ਤੇ ਸਵਾਰੀਆਂ ਵਿੱਚ ਚੀਕ ਚਿਹਾੜਾ ਮੱਚ ਗਿਆ। ਜ਼ਖ਼ਮੀਆਂ ਨੂੰ ਨਜ਼ਦੀਕ ਢਾਹਾਂ ਕਲੇਰਾਂ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀਆਂ ’ਚੋਂ ਕਈਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਦੇ ਡੀ ਐੱਮ ਸੀ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਚਾਲਕ ਨੂੰ ਨੀਂਦ ਦੀ ਝਪਕੀ ਆਣ ਕਾਰਨ ਹਾਦਸਾ ਹੋਇਆ। ਹਾਦਸੇ ਦੀ ਸੂਚਨਾ ਮਿਲਦਿਆਂ ਸਥਾਨਕ ਥਾਣੇ ਦੀ ਪੁਲੀਸ ਨੇ ਰਾਹਗੀਰਾਂ ਦੇੇ ਸਹਿਯੋਗ ਨਾਲ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਇਸ ਬੱਸ ਵਿੱਚ ਲਵਲੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀ ਵੀ ਸਵਾਰ ਸਨ। ਹਾਦਸੇ ’ਚ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

Advertisement

Advertisement
Advertisement
×